03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸੇਵਾ ਕੇਂਦਰਾਂ 'ਚ ਮਿਲਣਗੀਆਂ ਆਰ.ਟੀ.ਓ. ਦਫ਼ਤਰ ਨਾਲ ਸਬੰਧਿਤ 56 ਸੇਵਾਵਾਂ-ਡਿਪਟੀ ਕਮਿਸ਼ਨਰ

ਅਜੀਤ ਡੈਸਕ 04-11-2025
ਬਰਨਾਲਾ, 3 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਨਾਗਰਿਕਾਂ ਨੂੰ ਸੁਚੱਜਾ, ਪਾਰਦਰਸ਼ੀ ਅਤੇ ਬਿਨਾ ਰੁਕਾਵਟ ਸੇਵਾਵਾਂ ਦੇਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ | ਜਿਸ ਤਹਿਤ ਲੋਕਾਂ ਨੂੰ ਹੁਣ ਆਰ.ਟੀ.ਓ. ਦਫ਼ਤਰ ਨਾਲ ਸਬੰਧਿਤ 56 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਉਪਲਬਧ ਕਰਵਾਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਫੇਸਲੈਸ ਆਰ.ਟੀ.ਓ. ਸੇਵਾਵਾਂ ਸ਼ੁਰੂ ਕੀਤੀਆਂ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟਰੇਸ਼ਨ ਸਰਟੀਫਿਕੇਟ ਨਾਲ ਸਬੰਧਿਤ ਕੁੱਲ 56 ਪ੍ਰਮੁੱਖ ਸੇਵਾਵਾਂ ਨੂੰ ਹੁਣ ਪੂਰੀ ਤਰ੍ਹਾਂ ਫੇਸਲੈਸ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਜ਼ਿਲ੍ਹੇ ਵਿਚ ਸਥਾਪਤ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ | ਜ਼ਿਲ੍ਹਾ ਵਾਸੀ ਹੁਣ ਸੇਵਾ ਕੇਂਦਰਾਂ ਰਾਹੀਂ ਜਾਂ ਟੋਲ-ਫ਼ਰੀ 1076 'ਤੇ ਸੰਪਰਕ ਕਰ ਕੇ ਟਰਾਂਸਪੋਰਟ ਵਿਭਾਗ ਦੇ ਆਪਣੇ ਕੰਮ ਕਰਵਾ ਸਕਦੇ ਹਨ | ਇਸ ਨਾਲ ਜਿੱਥੇ ਆਮ ਲੋਕਾਂ ਦੀ ਸਰਕਾਰੀ ਦਫ਼ਤਰਾਂ ਵਿਚ ਖੱਜਲ ਖ਼ੁਆਰੀ ਘਟੇਗੀ ਉੱਥੇ ਉਹ ਘਰ ਬੈਠੇ ਹੀ ਆਪਣੇ ਮੋਬਾਈਲ 'ਤੇ ਆਨਲਾਈਨ ਸੁਵਿਧਾਵਾਂ ਪ੍ਰਾਪਤ ਕਰ ਸਕਣਗੇ |

ਪਿਛਲੀ ਖ਼ਬਰ ਗ੍ਰਾਮ ਪੰਚਾਇਤ ਫ਼ਤਿਹਗੜ੍ਹ ਛੰਨਾ ਵਲੋਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਦੇ ਅੰਤਰਿੰਗ ਕਮੇਟੀ ਮੈਂਬਰ ਬਣਨ 'ਤੇ ਇਲਾਕੇ 'ਚ ਖ਼ੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।