03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਅੰਤਰਿੰਗ ਕਮੇਟੀ 'ਚ ਮਾਲਵੇ ਨੂੰ ਨੁਮਾਇੰਦਗੀ ਮਿਲਣ 'ਤੇ ਸੰਗਤਾਂ 'ਚ ਖੁਸ਼ੀ-ਸੰਤ ਬੂਟਾ ਸਿੰਘ ਗੁੜਥੜੀ

ਅਜੀਤ ਡੈਸਕ 04-11-2025
ਰੂੜੇਕੇ ਕਲਾਂ, 3 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਚੁਣੀ ਗਈ ਅੰਤਰਿੰਗ ਕਮੇਟੀ ਵਿਚ ਮਾਲਵੇ ਦੇ ਦੋ ਸ਼੍ਰੋਮਣੀ ਕਮੇਟੀ ਮੈਂਬਰਾਂ ਮੇਜਰ ਸਿੰਘ ਢਿੱਲੋਂ ਤੇ ਗੁਰਪ੍ਰੀਤ ਸਿੰਘ ਝੱਬਰ ਨੂੰ ਨੁਮਾਇੰਦਗੀ ਦੇ ਕੇ ਮਾਲਵੇ ਦੀਆਂ ਸੰਗਤਾਂ ਨੂੰ ਮਾਣ ਬਖ਼ਸ਼ਿਆਂ ਗਿਆ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਾਬਕਾ ਮੀਤ ਪ੍ਰਧਾਨ ਤੇ ਪ੍ਰਸਿੱਧ ਸਿੱਖ ਪ੍ਰਚਾਰਕ ਸੰਤ ਬਾਬਾ ਬੂਟਾ ਸਿੰਘ ਗੁੜਥੜੀ ਵਾਲਿਆਂ ਨੇ ਕਰਦਿਆਂ ਕਿਹਾ ਕਿ ਮਾਲਵੇ ਦੀਆਂ ਸੰਗਤਾਂ ਵਿਚ ਉਕਤ ਨਿਯੁਕਤੀ 'ਤੇ ਖ਼ੁਸ਼ੀ ਪਾਈ ਜਾ ਰਹੀ ਹੈ | ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਤੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਮੇਜਰ ਸਿੰਘ ਢਿੱਲੋਂ ਤੇ ਗੁਰਪ੍ਰੀਤ ਸਿੰਘ ਝੱਬਰ ਨੂੰ ਅੰਤਰਿੰਗ ਕਮੇਟੀ ਮੈਂਬਰ ਬਣਾ ਕੇ ਮਾਲਵੇ ਦੀਆਂ ਸੰਗਤਾਂ ਦੀ ਖ਼ੁਸ਼ੀ ਲਈ ਹੈ | ਉਕਤ ਦੋਵੇਂ ਆਗੂਆਂ ਦੀ ਨਿਯੁਕਤੀ ਨਾਲ ਮਾਲਵੇ ਦੇ ਵਿਚ ਸਿੱਖੀ ਦੇ ਪ੍ਰਚਾਰ ਵਿਚ ਤੇਜ਼ੀ ਆਵੇਗੀ | ਸਿੱਖ ਸੰਗਤਾਂ ਉਤਸ਼ਾਹ ਨਾਲ ਧਾਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕਰਨਗੀਆਂ | ਇਸ ਮੌਕੇ ਸੰਤ ਬਾਬਾ ਬੂਟਾ ਸਿੰਘ ਤਾਜੋਕੇ, ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ ਪੱਖੋ ਕਲਾਂ, ਅਕਾਲੀ ਆਗੂ ਪਰਮਜੀਤ ਸਿੰਘ ਪੰਮਾ ਤਾਜੋਕੇ, ਸਾਬਕਾ ਸਰਪੰਚ ਮਹਿੰਦਰ ਸਿੰਘ ਕਾਹਨੇਕੇ, ਜਥੇਦਾਰ ਗੁਰਮੀਤ ਸਿੰਘ ਧੌਲਾ, ਰਣਜੀਤ ਸਿੰਘ ਕੁਲਾਰ ਧੌਲਾ, ਪ੍ਰਧਾਨ ਰਾਜਿੰਦਰ ਸਿੰਘ ਧੌਲਾ ਤੋਂ ਇਲਾਵਾ ਅਕਾਲੀ ਵਰਕਰ ਅਹੁਦੇਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਪੱਧਰੀ ਹੋਈ ਮੀਟਿੰਗ <br/> ਅਗਲੀ ਖ਼ਬਰ ਗ੍ਰਾਮ ਪੰਚਾਇਤ ਫ਼ਤਿਹਗੜ੍ਹ ਛੰਨਾ ਵਲੋਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਦਿੱਤਾ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।