03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਜੀ.ਜੀ.ਐੱਸ. ਵਰਲਡ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮਾਗਮ ਕਰਵਾਇਆ <br/>

ਜੀ.ਜੀ.ਐੱਸ. ਵਰਲਡ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀ ਤੇ ਸਟਾਫ਼ | ਅਜੀਤ ਤਸਵੀਰ <br/> 04-11-2025
ਬਰਨਾਲਾ, 3 ਨਵੰਬਰ (ਅਸ਼ੋਕ ਭਾਰਤੀ)-ਜੀ.ਜੀ.ਐੱਸ ਵਰਲਡ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੈਡਮ ਅਨੁਰਾਧਾ ਸ਼ਰਮਾ ਤੇ ਮੈਡਮ ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਉਨ੍ਹਾਂ ਦੇ ਆਦਰਸ਼ਾਂ ਬਾਰੇ ਵਿਸਤਾਰ ਵਿਚ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦੇ ਪਾਠ ਕੀਤੇ ਗਏ | ਵਿਦਿਆਰਥੀਆਂ ਵਲੋਂ ਧਾਰਮਿਕ ਗੀਤ, ਕਵਿਤਾਵਾਂ ਅਤੇ ਕੀਰਤਨ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਸੁਦਾਗਰ ਸਿੰਘ ਚਹਿਲ, ਡਾਇਰੈਕਟਰ ਲਵਿੰਦਰ ਸਿੰਘ ਚਹਿਲ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਜੋ ਮਾਰਗ ਦਰਸਾਇਆ ਹੈ, ਉਹ ਸਿਰਫ਼ ਧਾਰਮਿਕ ਹੀ ਨਹੀਂ, ਸਗੋਂ ਜੀਵਨ ਦੇ ਹਰ ਪਹਿਲੂ ਵਿਚ ਮਾਰਗ ਦਰਸ਼ਨ ਕਰਨ ਵਾਲਾ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ 'ਕਿਰਤ ਕਰਨ' ਅਤੇ 'ਵੰਡ ਛਕਣ ਦੇ ਸਿਧਾਂਤਾਂ 'ਤੇ ਜ਼ੋਰ ਦਿੱਤਾ | ਇਸ ਮੌਕੇ ਕਾਲਜ ਦੇ ਪ੍ਰਬੰਧਕ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰ ਵਲੋਂ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨੂੰ ਰੱਦ ਕਰ ਕੇ ਕੇਂਦਰੀਕਿ੍ਤ ਨਿਯੁਕਤੀ ਆਧਾਰਿਤ ਪ੍ਰਬੰਧ ਖੜ੍ਹਾ ਕ... ਅਗਲੀ ਖ਼ਬਰ ਹੰਡਿਆਇਆ ਸਕੂਲਾਂ ਦੇ ਵਿਦਿਆਰਥੀਆਂ ਲਈ ਵੈਨ ਦਾ ਪ੍ਰਬੰਧ ਕਰਨ ਵਾਲੇ ਦਾਨੀ ਪਰਿਵਾਰ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।