ਤਪਾ ਮੰਡੀ, 6 ਨਵੰਬਰ (ਪ੍ਰਵੀਨ ਗਰਗ)-ਤਪਾ ਰੇਲਵੇ ਸਟੇਸ਼ਨ 'ਤੇ ਪਏ ਇਕ ਅਣਪਛਾਤੇ ਵਿਅਕਤੀ ਨੂੰ ਰੇਲਵੇ ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ ਸੀ, ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀ.ਆਰ.ਪੀ ਚੌਂਕੀ ਬਰਨਾਲਾ ਦੇ ਇੰਚਾਰਜ ਸਬ ਇੰਸਪੈਕਟਰ ਰਾਜਾ ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਤਪਾ ਦੇ ਪਲੇਟਫ਼ਾਰਮ ਨੰਬਰ 1 ਤੇ ਬਰਨਾਲਾ ਸਾਈਡ ਪਰ ਇਕ ਅਣਪਛਾਤਾ ਵਿਅਕਤੀ ਬੇਸੁੱਧ ਹਾਲਤ 'ਚ ਪਿਆ ਸੀ | ਜਿਸ ਦਾ ਪਤਾ ਲੱਗਣ 'ਤੇ ਰੇਲਵੇ ਕਰਮਚਾਰੀ ਵਲੋਂ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਪ੍ਰੰਤੂ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਪ੍ਰੰਤੂ ਮਿ੍ਤਕ ਦੀ ਪਹਿਚਾਣ ਨਾ ਹੋ ਸਕਣ ਕਾਰਨ ਉਨ੍ਹਾਂ ਉਸ ਦੀ ਲਾਸ਼ ਨੂੰ ਮੋਰਚਰੀ ਹਾਊਸ ਸਿਵਲ ਹਸਪਤਾਲ ਬਰਨਾਲਾ ਵਿਖੇ 7 ਘੰਟਿਆਂ ਲਈ ਰਖਵਾ ਦਿੱਤਾ |