16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ 'ਚ ਕੀਤੀਆਂ ਅਹਿਮ ਵਿਚਾਰਾਂ <br/>

ਮਹਿਲ ਕਲਾਂ ਵਿਖੇ ਮੰਗਾਂ ਨਾ ਲਾਗੂ ਕਰਨ 'ਤੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੈਨਸ਼ਨਰਜ਼ | ਤਸਵੀਰ : ਅਵਤਾਰ ਸਿੰਘ ਅਣਖੀ <br/> 07-11-2025
ਮਹਿਲ ਕਲਾਂ, 6 ਨਵੰਬਰ (ਅਵਤਾਰ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਮਾ: ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ, ਮੀਤ ਪ੍ਰਧਾਨ ਬਖਤੌਰ ਸਿੰਘ ਮੂੰਮ ਨੇ ਕਿਹਾ ਕਿ ਸੂਬਾ ਭਰ 'ਚ ਸਟੇਟ, ਜ਼ਿਲ੍ਹਾ ਪੱਧਰ 'ਤੇ ਕੀਤੀਆਂ ਗਈਆਂ ਮੀਟਿੰਗਾਂ ਦੇ ਬਾਵਜੂਦ ਸਰਕਾਰ ਵਲੋਂ ਪੈਨਸ਼ਨਰਜ਼ ਦੀਆਂ ਮੁੱਖ ਮੰਗਾਂ ਨੂੰ ਅਣਗੌਲਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 2.59 ਫੈਕਟਰ ਡੀ.ਏ. ਦੀਆਂ ਬਕਾਇਆ ਰਹਿੰਦੀਆਂ, ਕੈਸ਼ਲੈੱਸ ਮੈਡੀਕਲ ਸੁਵਿਧਾ ਅਤੇ ਹੋਰ ਕਈ ਮੰਗਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਅਨੇਕਾਂ ਵਾਰ ਮਿਲ ਕੇ ਮੰਗ-ਪੱਤਰ ਸੌਂਪੇ ਗਏ ਹਨ, ਪਰ ਹਾਲੇ ਤੱਕ ਕੋਈ ਵੀ ਸੁਣਵਾਈ ਨਹੀਂ ਹੋਈ | ਉਨ੍ਹਾਂ ਰਾਜ ਸਰਕਾਰ ਦੀ ਡੰਗ ਟਪਾਊ ਨੀਤੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਮੰਗਾਂ ਲਾਗੂ ਕਰਨ ਦੀ ਥਾਂ ਪੈਨਸ਼ਨਰਜ਼ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ | ਇਸ ਕਾਰਨ ਸੂਬੇ ਭਰ ਦੇ ਪੈਨਸ਼ਨਰਜ਼ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਨੇ ਚੇਤਾਵਨੀ ਸੁਰ ਵਿਚ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਭਵਿੱਖ 'ਚ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ | ਮੰਗਾਂ ਨਾ ਲਾਗੂ ਕਰਨ 'ਤੇ ਰੋਸ ਵਜੋਂ ਇਸ ਮੌਕੇ ਸਮੂਹ ਪੈਨਸ਼ਨਰ ਵਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਸਮੇਂ ਜਨਰਲ ਸਕੱਤਰ ਸੁਰਿੰਦਰ ਸ਼ਰਮਾ, ਨਿਰਪਾਲ ਸਿੰਘ ਜਲਾਲਦੀਵਾਲ, ਰਾਜ ਕੁਮਾਰ ਨਿਹਾਲੂਵਾਲ, ਨਛੱਤਰ ਸਿੰਘ ਛਾਪਾ, ਠਾਕੁਰ ਸਿੰਘ ਮੂੰਮ, ਸੁਖਵਿੰਦਰ ਸਿੰਘ ਕਲਾਲ ਮਾਜਰਾ, ਬਲਵਿੰਦਰ ਸਿੰਘ ਮੂੰਮ, ਭੋਲਾ ਸਿੰਘ, ਕਰਮਜੀਤ ਸਿੰਘ ਠੁੱਲੀਵਾਲ, ਜੱਗਾ ਸਿੰਘ ਮਹਿਲ ਖ਼ੁਰਦ, ਅਜਮੇਰ ਸਿੰਘ ਕਾਲਸਾਂ, ਜਸਵੰਤ ਸਿੰਘ ਠੁੱਲੀਵਾਲ, ਗੁਰਚਰਨ ਸਿੰਘ ਵਜੀਦਕੇ, ਪੂਰਨ ਸਿੰਘ ਗਹਿਲ, ਓਮ ਨਾਥ ਮਹਿਲ ਕਲਾਂ, ਮਹਿੰਦਰ ਸਿੰਘ ਕਲਾਲ ਮਾਜਰਾ ਆਦਿ ਪੈਨਸ਼ਨਰਜ਼ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਨੇ 24 ਘੰਟਿਆਂ ਅੰਦਰ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਮਾਮਲੇ 'ਚ ਨਾਮਜ਼ਦ ਨਾ ਕੀਤਾ ਤਾਂ ਧਰਨਾ ਲਗਾਉਣ ਲਈ ਹੋਵਾਂਗੇ... ਅਗਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।