ਸ਼ਹਿਣਾ, 6 ਨਵੰਬਰ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਿ ੜੰਗ ਵਲੋਂ ਪਿਛਲੇ ਦਿਨੀਂ ਆਪਣੀ ਹੀ ਪਾਰਟੀ ਦੇ ਸੀਨੀਅਰ ਆਗੂ ਬੂਟਾ ਸਿੰਘ ਸਾਬਕਾ ਗ੍ਰਹਿ ਮੰਤਰੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਸਮੁੱਚੀਆਂ ਪੱਛੜੀਆਂ ਸ਼ੇ੍ਰਣੀਆਂ ਦਾ ਅਪਮਾਨ ਹੈ | ਇਹ ਸ਼ਬਦ ਅੰਮਿ੍ਤਪਾਲ ਸਿੰਘ ਖ਼ਾਲਸਾ ਸਰਕਲ ਪ੍ਰਧਾਨ ਸ਼ਹਿਣਾ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀ ਭਾਵੇਂ ਕੋਈ ਵੀ ਹੋਵੇ, ਪਰ ਇਕ ਵਿਸ਼ੇਸ਼ ਫ਼ਿਰਕੇ ਨਾਲ ਜੁੜੇ ਵਿਅਕਤੀ ਨੇ ਉਸ ਪਾਰਟੀ ਵਿਚ ਕੰਮ ਕਰਦਿਆਂ ਅਹੁਦਾ ਪ੍ਰਾਪਤ ਕੀਤਾ | ਜਿਸ ਦੀ ਰਾਜਾ ਵੜਿੰਗ ਵਲੋਂ ਗਲਤ ਢੰਗ ਨਾਲ ਉਦਾਹਰਨ ਦੇ ਕੇ ਆਪਣੀ ਜਾਤੀ ਨੂੰ ਉੱਚਾ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸ ਗੁਰੂ ਸਾਹਿਬਾਨ ਨੇ ਸਮੁੱਚੀ ਮਾਨਵਤਾ ਨੂੰ ਜਾਤੀ ਬੰਧਨਾ ਤੋਂ ਮੁਕਤ ਕਰਦਿਆਂ ਇਕ ਮਨੱੁਖ ਦੇ ਤੌਰ 'ਤੇ ਦਰਸਾਇਆ ਹੈ | ਉਨ੍ਹਾਂ ਕਿਹਾ ਕਿ ਪੱਛੜੀਆਂ ਸ਼ੇ੍ਰਣੀਆਂ ਦੀ ਇਸ ਤਰ੍ਹਾਂ ਨਿਖੇਧੀ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |