16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਹੜ੍ਹ ਪੀੜਤਾਂ ਲਈ ਕਣਕ ਦੇ ਬੀਜ ਦਾ ਟਰੱਕ ਭੇਜਿਆ <br/>

ਹੜ੍ਹ ਪੀੜਤਾਂ ਲਈ ਕਣਕ ਦੇ ਬੀਜ ਦਾ ਟਰੱਕ ਰਵਾਨਾ ਕਰਨ ਸਮੇਂ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਅਤੇ ਹੋਰ ਆਗੂ | ਅਜੀਤ ਤਸਵੀਰ <br/> 07-11-2025
ਬਰਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਬਰਨਾਲਾ ਦੇ ਇੰਚਾਰਜ ਸ: ਕੁਲਵੰਤ ਸਿੰਘ ਕੀਤੂ ਵਲੋਂ ਅੱਜ ਸ੍ਰੀ ਗੋਇੰਦਵਾਲ ਸਾਹਿਬ ਇਲਾਕੇ ਦੇ ਹੜ੍ਹ ਪੀੜਤਾਂ ਲਈ ਕਣਕ ਦੇ ਬੀਜ ਦਾ ਟਰੱਕ ਭੇਜਿਆ ਗਿਆ | ਸ: ਕੀਤੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਦੇ ਹੁਕਮਾਂ ਅਨੁਸਾਰ ਹਲਕਾ ਬਰਨਾਲਾ ਤੋਂ ਹੜ੍ਹ ਪੀੜਤਾਂ ਲਈ ਕਣਕ ਦੇ 327 ਕਿਸਮਾਂ ਦਾ ਵਧੀਆ ਗਾਰੰਟੀਸ਼ੁਦਾ ਬੀਜ ਭੇਜਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਹਲਕਾ ਬਰਨਾਲਾ ਤੋਂ ਪਹਿਲਾਂ ਵੀ ਹੜ੍ਹ ਪੀੜਤਾਂ ਲਈ ਖਾਣ-ਪੀਣ ਦਾ ਸਮਾਨ, ਪਸ਼ੂਆਂ ਲਈ ਚਾਰਾ ਅਤੇ ਹੋਰ ਲੋੜੀਂਦਾ ਸਮਾਨ ਭੇਜਿਆ ਗਿਆ ਹੈ ਅਤੇ ਅੱਗੇ ਵੀ ਜੋ ਪਾਰਟੀ ਵਲੋਂ ਹੁਕਮ ਹੋਵੇਗਾ, ਉਸ ਅਨੁਸਾਰ ਹੜ੍ਹ ਪੀੜਤ ਇਲਾਕੇ ਦੇ ਲੋਕਾਂ ਨੂੰ ਸਮਾਨ ਭੇਜਿਆ ਜਾਵੇਗਾ | ਇਸ ਮੌਕੇ ਸੀਨੀਅਰ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ, ਬੇਅੰਤ ਸਿੰਘ ਬਾਠ, ਪਵਿੱਤਰ ਸਿੰਘ ਬਾਬਾ, ਬਲੌਰ ਸਿੰਘ ਸੁਰਜੀਤਪੁਰਾ, ਸ਼ੇਰ ਸਿੰਘ ਫਰਵਾਹੀ, ਰਣਧੀਰ ਸਿੰਘ ਢਿੱਲੋਂ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬੀ.ਐੱਮ.ਸੀ. ਸੁਪਰਸਪੈਸ਼ਲਿਟੀ ਹਸਪਤਾਲ ਵਿਖੇ ਆਈ.ਸੀ.ਡੀ. ਦਾ ਸਫ਼ਲ ਆਪ੍ਰੇਸ਼ਨ ਕਰ ਕੇ ਬਚਾਈ ਮਰੀਜ਼ ਦੀ ਜਾਨ <br/> ਅਗਲੀ ਖ਼ਬਰ ਐਡਵੋਕੇਟ ਧਾਮੀ ਦੇ ਸ਼੍ਰੋਮਣੀ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।