16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>

ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਪ੍ਰਧਾਨ ਜਥੇਦਾਰ ਨਿਹਾਲ ਸਿੰਘ ਉੱਪਲੀ ਅਤੇ ਹੋਰ ਪਤਵੰਤੇ | ਤਸਵੀਰ : ਜਤਿੰਦਰ ਸਿੰਘ ਧਨੌਲਾ <br/> 07-11-2025
ਧਨੌਲਾ, 6 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਕੱਟੂ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਬੜੇ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਏ.ਡੀ.ਸੀ ਸ਼ਮਿੰਦਰ ਸਿੰਘ ਸੰਬੋਧਨ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਸਤੀ ਦਾਸ, ਭਾਈ ਮਤੀ ਦਾਸ ਤੇ ਭਾਈ ਦਿਆਲਾ ਜੀ ਦੀਆਂ ਸ਼ਹਾਦਤਾਂ ਦਾ ਚਾਹ ਕੇ ਵੀ ਕਰਜ਼ ਨਹੀਂ ਤਰਿਆ ਜਾ ਸਕਦਾ | ਉਨ੍ਹਾਂ ਮਾਨਵਤਾ ਦੀ ਭਲਾਈ ਲਈ ਸ਼ਹਾਦਤਾਂ ਦਿੱਤੀਆਂ | ਸਮਾਗਮ ਦੌਰਾਨ ਜਗਰਾਜ ਸਿੰਘ ਖੀਵਾ ਕਲਾ ਦੇ ਢਾਡੀ ਜਥੇ ਨੇ ਵੀਰ ਅਸੀਂ ਵਾਰਾਂ ਗਾ ਕੇ ਸ਼ਹੀਦਾਂ ਦੀ ਯਾਦ ਤਾਜ਼ਾ ਕਰਵਾਈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਮ ਤੀਰਥ ਮੰਨਾ, ਡੀ.ਪੀ.ਆਰ.ਓ ਮੇਘਾ ਮਾਨ, ਗਿਆਨੀ ਬਸੰਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ, ਸਰਪੰਚ ਕਰਨੈਲ ਸਿੰਘ, ਸਰਪੰਚ ਰਾਜਪਾਲ ਸਿੰਘ, ਜਤਿੰਦਰ ਸਿੰਘ, ਅਵਤਾਰ ਸਿੰਘ ਭੱਠਲ, ਬਾਬਾ ਮੋਹਣ ਸਿੰਘ ਅੰਦਰਲਾ ਗੁਰਦੁਆਰਾ, ਬੀਬੀ ਨਾਨਕੀ ਸੇਵਾ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਨਿਹਾਲ ਸਿੰਘ ਉਪਲੀ, ਮੈਨੇਜਰ ਅਵਤਾਰ ਸਿੰਘ, ਮੈਨੇਜਰ ਗੁਲਜਾਰ ਸਿੰਘ, ਹੈਡ ਗ੍ਰੰਥੀ ਜਗਤਾਰ ਸਿੰਘ ਨੇ ਉਚੇਚੇ ਤੌਰ 'ਤੇ ਪੁੱਜੇ ਪਤਵੰਤਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ |

ਪਿਛਲੀ ਖ਼ਬਰ ਰੋਜ਼ਵੈਲੀ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਟੂਰ ਲਗਾਇਆ ਅਗਲੀ ਖ਼ਬਰ ਬੀ.ਐੱਮ.ਸੀ. ਸੁਪਰਸਪੈਸ਼ਲਿਟੀ ਹਸਪਤਾਲ ਵਿਖੇ ਆਈ.ਸੀ.ਡੀ. ਦਾ ਸਫ਼ਲ ਆਪ੍ਰੇਸ਼ਨ ਕਰ ਕੇ ਬਚਾਈ ਮਰੀਜ਼ ਦੀ ਜਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।