ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਲੜਕਿਆਂ ਦੀ ਹੈਂਡਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ 'ਚ ਦੂਜਾ ਸਥਾਨ ਲੈ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਹੈਂਡਬਾਲ ਦੇ ਮੁਕਾਬਲਿਆਂ ਵਿਚ ਸੰਸਥਾ ਲੜਕਿਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਦਾ ਤਗਮਾ ਹਾਸਲ ਕੀਤਾ | ਜੇਤੂ ਟੀਮ ਨੂੰ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਰਣਪ੍ਰੀਤ ਸਿੰਘ ਰਾਏ ਅਤੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ |