16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਰਾਜਾ ਵੜਿੰਗ ਦੇ ਬਿਆਨ ਨੂੰ ਗ਼ਲਤ ਢੰਗ ਨਾਲ ਪੇਸ਼ ਕਰ ਕੇ ਵਿਰੋਧੀ ਸਿਆਸੀ ਆਗੂ ਸੇਕ ਰਹੇ ਨੇ ਆਪਣੀਆਂ ਰੋਟੀਆਂ-ਮੱਖਣ ਸ਼ਰਮਾ

ਅਜੀਤ ਡੈਸਕ 07-11-2025
ਬਰਨਾਲਾ, 6 ਨਵੰਬਰ (ਰਾਜ ਪਨੇਸਰ)-ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਿਛਲੇ ਦਿਨੀਂ ਦਲਿਤ ਭਾਈਚਾਰੇ ਬਾਰੇ ਦਿੱਤੇ ਗਏ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕਰ ਕੇ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਆਪਣੀਆਂ ਰੋਟੀਆਂ ਸੇਕ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੱਖਣ ਸ਼ਰਮਾ ਨੇ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਇਕੱਲੀ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਵਿਕਾਸ ਤੇ ਹਰੇਕ ਵਰਗ ਦੀ ਖ਼ੁਸ਼ਹਾਲੀ ਲਈ ਹਮੇਸ਼ਾ ਕੰਮ ਕੀਤਾ ਹੈ | ਕਦੇ ਵੀ ਸਿਆਸੀ ਲਾਹੇ ਲਈ ਕਿਸੇ ਵੀ ਪਾਰਟੀ ਦੇ ਆਗੂ ਵਲੋਂ ਦਿੱਤੇ ਬਿਆਨਾਂ ਨੂੰ ਤੋੜ ਮਰੋੜ ਕੇ ਪੇਸ਼ ਕਰ ਕੇ ਸਿਆਸੀ ਲਾਹਾ ਨਹੀਂ ਲਿਆ | ਬੀਤੀ ਦਿਨੀਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਸ: ਬੂਟਾ ਸਿੰਘ ਬਾਰੇ ਇਹ ਕਿਹਾ ਸੀ ਕਿ ਦਲਿਤ ਭਾਈਚਾਰੇ ਨਾਲ ਸਬੰਧ ਰੱਖਣ 'ਤੇ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਵੱਡੇ-ਵੱਡੇ ਅਹੁਦੇ ਦਿੱਤੇ ਹਨ ਅਤੇ ਪੰਜਾਬ ਦੀ ਜਨਤਾ ਨੂੰ ਦੱਸਿਆ ਸੀ ਕਿ ਕਾਂਗਰਸ ਪਾਰਟੀ ਕਦੇ ਕਿਸੇ ਨਾਲ ਭੇਦਭਾਵ ਨਹੀਂ ਕਰਦੀ | ਜਿਸ ਦਾ ਜਿਨ੍ਹਾਂ ਸਨਮਾਨ ਪਾਰਟੀ 'ਚ ਬਣਦਾ ਹੈ, ਉਸ ਨੂੰ ਉਸ ਤੋਂ ਵੱਧ ਸਨਮਾਨ ਦਿੱਤਾ ਜਾਂਦਾ ਹੈ | ਪਰ ਸਿਆਸੀ ਪਾਰਟੀਆਂ ਦੇ ਕਈਆਂ ਆਗੂਆਂ ਨੇ ਰਾਜਾ ਵੜਿੰਗ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਹੈ ਜੋ ਕਿ ਰਾਜਨੀਤੀ ਵਿਚ ਬਹੁਤ ਮਾੜੀ ਗੱਲ ਹੈ |

ਪਿਛਲੀ ਖ਼ਬਰ ਮਿਸ ਅੰਸ਼ੁਲ ਬੇਰੀ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਦਾ ਅਹੁਦਾ... ਅਗਲੀ ਖ਼ਬਰ ਗੁਰਜੋਤ ਕੌਰ ਨੇ ਐੱਸ.ਜੀ.ਐੱਫ.ਆਈ. ਬਾਕਸਿੰਗ ਦੇ ਪਹਿਲੇ ਰਾਊਾਡ ਵਿਚ ਮਾਰੀ ਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।