ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਜੀ.ਜੀ.ਐੱਸ. ਵਰਲਡ ਸਕੂਲ ਬਰਨਾਲਾ ਵਿਖੇ ਨੇ ਚਿਕਨਗੁਣੀਆ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਅਨੁਰਾਧਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਚਿਕਨਗੁਣੀਆ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤੋਂ ਬਚਾਅ ਲਈ ਕਈ ਪ੍ਰਭਾਵਸ਼ਾਲੀ ਤਰੀਕੇ ਦੱਸੇ ਗਏ | ਉਨ੍ਹਾਂ ਨੂੰ ਸਫ਼ਾਈ ਬਣਾਈ ਰੱਖਣ, ਆਲੇ ਦੁਆਲੇ ਖੜ੍ਹਾ ਪਾਣੀ ਨਾ ਰਹਿਣ ਦੇਣ, ਮੱਛਰਦਾਨੀ ਦੇ ਇਸਤੇਮਾਲ ਅਤੇ ਮੱਛਰਾਂ ਤੋਂ ਬਚਾਅ ਦੇ ਉਪਾਅ ਬਾਰੇ ਵੀ ਜਾਗਰੂਕ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਸ: ਸੁਦਾਗਰ ਸਿੰਘ ਚਹਿਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਬੱਚਿਆਂ ਵਿਚ ਸਿਹਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਸਮਾਜ ਪ੍ਰਤੀ ਸਚੇਤ ਬਣਾਉਂਦੇ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |