ਮਹਿਲ ਕਲਾਂ, 6 ਨਵੰਬਰ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਗ੍ਰਾਮ ਪੰਚਾਇਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਲਕਾ ਪਟਵਾਰੀ ਹਿਮਾਂਸ਼ੂ ਸ਼ਰਮਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਗੁਰੂ ਘਰ ਬਾਰ ਪੱਤੀ ਰਾਏਸਰ ਵਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੱਤਰ ਬਲਵੀਰ ਸਿੰਘ ਨੇ ਕਿਹਾ ਪਟਵਾਰੀ ਹਿਮਾਂਸ਼ੂ ਸ਼ਰਮਾ ਵਲੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਂਦੀ ਆਪਣੀ ਡਿਊਟੀ ਪ੍ਰੇਰਨਾ ਦਾ ਸਰੋਤ ਹੈ | ਇਸ ਮੌਕੇ ਪਰਮਜੀਤ ਸਿੰਘ ਪ੍ਰਧਾਨ, ਦਰਸ਼ਨ ਸਿੰਘ ਮੇਜਰ ਸਿੰਘ, ਸੁਖਦੇਵ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਬੇਅੰਤ ਸਿੰਘ, ਸੁਰਿੰਦਰ ਕੌਰ ਸਰਪੰਚ ਅਤੇ ਬਲਵੀਰ ਸਿੰਘ ਤੋਂ ਇਲਾਵਾ ਹੋਰ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ |