23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਅਨਾਜ ਮੰਡੀ ਅਮਲਾ ਸਿੰਘ ਵਾਲਾ 'ਚ ਫ਼ਸਲ ਵੇਚਣ ਆਏ ਕਿਸਾਨ ਦੀਆਂ 50 ਬੋਰੀਆਂ ਝੋਨਾ ਚੋਰੀ <br/>

ਅਨਾਜ ਮੰਡੀ ਅਮਲਾ ਸਿੰਘ ਵਾਲਾ ਵਿਖੇ ਝੋਨਾ ਚੋਰੀ ਹੋਣ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਭਾਕਿਯੂ ਡਕੌਂਦਾ ਦੇ ਆਗੂ ਤੇ ਵਰਕਰ | ਅਜੀਤ ਤਸਵੀਰ <br/> 08-11-2025
ਮਹਿਲ ਕਲਾਂ, 7 ਨਵੰਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਪਿੰਡ ਅਮਲਾ ਸਿੰਘ ਵਾਲਾ ਵਿਚ ਫ਼ਸਲ ਵੇਚਣ ਆਏ ਇਕ ਕਿਸਾਨ ਦੀਆਂ 50 ਬੋਰੀਆਂ ਝੋਨਾ ਚੋਰੀ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਚੋਰੀ ਦਾ ਮਾਮਲਾ ਗੁਰਤੇਜ ਸਿੰਘ ਭੱਦਲਵੱਢ ਵਲੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਧਿਆਨ 'ਚ ਲਿਆਂਦਾ ਗਿਆ ਹੈ | ਜਥੇਬੰਦੀ ਦੇ ਜ਼ਿਲ੍ਹਾ ਆਗੂ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ ਨੇ ਚੋਰੀ ਦੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਕਿਸਾਨ ਫ਼ਸਲ ਦੇ ਘੱਟ ਝਾੜ ਨਾਲ ਖਰਚਾ ਵੱਧ ਜਾਣ ਕਰ ਕੇ ਪਹਿਲਾਂ ਹੀ ਪ੍ਰੇਸ਼ਾਨੀ ਵਿਚੋਂ ਲੰਘ ਰਹੇ ਹਨ | ਉੱਪਰੋਂ ਚੋਰੀ ਦੀਆਂ ਘਟਨਾਵਾਂ ਨੇ ਨੱਕ 'ਚ ਦਮ ਕਰ ਰੱਖਿਆ ਹੈ | ਉਨ੍ਹਾਂ ਦੱਸਿਆ ਕਿ ਚੋਰੀ ਬਾਰੇ ਥਾਣਾ ਠੁੱਲੀਵਾਲ ਵਿਖੇ ਰਪਟ ਦਰਜ ਕਰਵਾ ਦਿੱਤੀ ਗਈ ਹੈ | ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਕਿਹਾ ਕਿ ਜੇਕਰ ਚੋਰੀ ਦੇ ਮਾਮਲੇ ਸਬੰਧੀ ਇਨਸਾਫ਼ ਨਾ ਮਿਲਿਆ, ਤਾਂ ਜਥੇਬੰਦੀ ਵਲੋਂ ਅਗਲਾ ਐਕਸ਼ਨ ਉਲੀਕਿਆ ਜਾਵੇਗਾ |

ਪਿਛਲੀ ਖ਼ਬਰ ਮਦਰ ਟੀਚਰ ਸਕੂਲ ਦੀ ਵਿਦਿਆਰਥਣ ਜਸਲੀਨ ਕੌਰ ਨੇ ਸਟੇਟ ਪੱਧਰੀ ਮੁਕਾਬਲਿਆਂ 'ਚ ਤੀਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਮਸਤੂਆਣਾ ਕੌਂਸਲ ਮੈਂਬਰ ਹਰਚਰਨ ਸਿੰਘ ਬਹਾਦਰਪੁਰ ਦੀ ਹੋਈ ਅਚਾਨਕ ਮੌਤ, ਪਿੰਡ ਵਿਚ ਸੋਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।