23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਭਾਈ ਲਾਲੋ ਪੰਜਾਬੀ ਮੰਚ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ, ਲਾਲ ਝੰਡਾ ਮਨਰੇਗਾ ਵਰਕਰ ਯੂਨੀਅਨ ਦੀ ਹੋਈ ਮੀਟਿੰਗ <br/>

ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨਪਾਲ ਸਿੰਘ ਪਟਿਆਲਾ ਅਤੇ ਹੋਰ ਆਗੂ | ਤਸਵੀਰ : ਰਿੰਪੀ ਸਟੂਡੀਓ <br/> 08-11-2025
ਬਰਨਾਲਾ, 7 ਨਵੰਬਰ (ਅਸ਼ੋਕ ਭਾਰਤੀ)-ਭਾਈ ਲਾਲੋ ਪੰਜਾਬੀ ਮੰਚ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ, ਲਾਲ ਝੰਡਾ ਮਨਰੇਗਾ ਵਰਕਰ ਯੂਨੀਅਨ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ: ਦਰਸ਼ਨਪਾਲ ਸਿੰਘ ਪਟਿਆਲਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਡਾ: ਦਰਸ਼ਨਪਾਲ, ਹਰਜੀਤ ਸਿੰਘ ਖਿਆਲੀ ਮਹਿਲ ਕਲਾਂ, ਜਗਰਾਜ ਸਿੰਘ ਟੱਲੇਵਾਲ ਸਰਪੰਚ ਨੇ ਕਿਹਾ ਕਿ ਦੇਸ਼ ਦਾ ਨਿਮਨ ਵਰਗ ਦੇ ਹਾਲਾਤ ਅੱਜ ਵੀ ਤਰਸਯੋਗ ਬਣੇ ਹੋਏ ਹਨ, ਮਹਿੰਗਾਈ ਨੇ ਲੋਕਾਂ ਦਾ ਕਚੂੰਮਰ ਕੱਢ ਰੱਖਿਆ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਨੂੰ ਪੱਕਾ ਰੁਜ਼ਗਾਰ, ਮਹਿੰਗਾਈ ਵਧਣ ਦੇ ਹਿਸਾਬ ਨਾਲ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਵਧਾਈ ਜਾਵੇ, ਬੁਢਾਪਾ ਪੈਨਸ਼ਨ ਦੀ ਉਮਰ ਹੱਦ 65 ਸਾਲ ਤੋਂ ਘਟਾ ਕੇ 55 ਸਾਲ ਕੀਤੀ ਜਾਵੇ, ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ ਘੱਟੋ ਘੱਟ 10 ਹਜ਼ਾਰ ਰੁਪਏ ਮਹੀਨਾ ਕੀਤੀ ਜਾਵੇ, ਬੇਘਰ ਲੋਕਾਂ ਨੂੰ 10-10 ਮਰਲਿਆਂ ਦੇ ਪਲਾਟ, ਬਰਸਾਤਾਂ ਕਾਰਨ ਹੋਏ ਘਰਾਂ ਦੇ ਨੁਕਸਾਨ ਦਾ ਮੁਆਵਜ਼ਾ, ਬਿਜਲੀ ਸੋਧ ਬਿੱਲ ਨੂੰ ਰੱਦ ਕੀਤਾ ਜਾਵੇ, ਹਸਪਤਾਲਾਂ ਚ ਡਾਕਟਰਾਂ ਅਤੇ ਬਾਕੀ ਸਟਾਫ਼ ਦੀ ਘਾਟ ਪੂਰੀ ਕੀਤੀ ਜਾਵੇ, ਸਕੂਲਾਂ 'ਚ ਅਧਿਆਪਕਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਪੂਰੀਆਂ ਕੀਤੀਆਂ ਜਾਣ, ਸਰਕਾਰ ਵਲੋਂ ਕੀਤਾ ਅÏਰਤਾਂ ਨਾਲ 1000 ਰੁਪਏ ਪ੍ਰਤੀ ਮਹੀਨਾ ਵਾਲਾ ਵਾਅਦਾ ਪੂਰਾ ਕੀਤਾ ਜਾਵੇ | ਆਗੂਆਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ 13 ਨਵੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਬਲਦੇਵ ਸਿੰਘ ਸਹਿਜੜਾ, ਸੁਦਾਗਰ ਸਿੰਘ ਭੋਤਨਾ, ਜੀਵਨ ਬਿਲਾਸਪੁਰ, ਗੁਰਮੇਲ ਮਾਛੀਕੇ, ਜਗਦੀਸ਼ ਕੁਮਾਰ ਨਾਭਾ, ਜਸਵੀਰ ਸਿੰਘ ਸਹੌਰ, ਕਰਮ ਸਿੰਘ ਵਜੀਦਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਣਕ ਦੀ ਬਿਜਾਈ ਕਰਦੇ ਸਮੇਂ ਸੁਪਰ ਸੀਡਰ ਦੀ ਲਪੇਟ 'ਚ ਆਉਣ ਕਰ ਕੇ ਪ੍ਰਵਾਸੀ ਮਜ਼ਦੂਰ ਦੀ ਮੌਤ <br/> ਅਗਲੀ ਖ਼ਬਰ ਮਦਰ ਟੀਚਰ ਸਕੂਲ ਦੀ ਵਿਦਿਆਰਥਣ ਜਸਲੀਨ ਕੌਰ ਨੇ ਸਟੇਟ ਪੱਧਰੀ ਮੁਕਾਬਲਿਆਂ 'ਚ ਤੀਜਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।