23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਕਣਕ ਦੀ ਬਿਜਾਈ ਕਰਦੇ ਸਮੇਂ ਸੁਪਰ ਸੀਡਰ ਦੀ ਲਪੇਟ 'ਚ ਆਉਣ ਕਰ ਕੇ ਪ੍ਰਵਾਸੀ ਮਜ਼ਦੂਰ ਦੀ ਮੌਤ <br/>

ਅਜੀਤ ਡੈਸਕ 08-11-2025
ਮਹਿਲ ਕਲਾਂ, 7 ਨਵੰਬਰ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਚੰਨਣਵਾਲ ਵਿਖੇ ਖੇਤ ਵਿਚ ਕਣਕ ਦੀ ਬਿਜਾਈ ਕਰਨ ਸਮੇਂ ਸੁਪਰ-ਸੀਡਰ ਦੀ ਲਪੇਟ ਵਿਚ ਆਉਣ ਕਰ ਕੇ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦਾ ਦੁਖਦਾਇਕ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਹਿਚਾਣ ਚੰਦ ਮਹਿਤਾ ਪੁੱਤਰ ਕੇਸਰ ਵਾਸੀ ਬਿਹਾਰ ਵਜੋਂ ਹੋਈ, ਜੋ ਪਿਛਲੇ ਇਕ ਸਾਲ ਤੋਂ ਕਿਸਾਨ ਗੁਰਜੰਟ ਸਿੰਘ ਪਿੰਡ ਚੰਨਣਵਾਲ ਦੇ ਨਾਲ ਖੇਤ ਮਜ਼ਦੂਰ ਵਜੋਂ ਕੰਮ ਕਰ ਰਿਹਾ ਸੀ | ਇਸ ਸਮੇਂ ਕਿਸਾਨ ਗੁਰਜੰਟ ਸਿੰਘ ਵਾਸੀ ਚੰਨਣਵਾਲ ਨੇ ਗੱਲਬਾਤ ਕਰਦਿਆਂ ਕਿਹਾ ਬੀਤੇ ਕੱਲ੍ਹ ਸ਼ਾਮ ਚੰਦ ਮਹਿਤਾ ਜਦੋਂ ਖੇਤ ਵਿਚ ਕਣਕ ਦੀ ਬਿਜਾਈ ਕਰ ਰਿਹਾ ਸੀ, ਤਾਂ ਅਚਾਨਕ ਸੁਪਰਸੀਡਰ ਦੀ ਲਪੇਟ ਵਿਚ ਆ ਗਿਆ | ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਆਪਣੇ ਪਿੱਛੇ ਦੋ ਬੱਚੇ ਤੇ ਪਤਨੀ ਛੱਡ ਗਿਆ, ਗ੍ਰਾਮ ਪੰਚਾਇਤ ਚੰਨਣਵਾਲ ਵਲੋਂ ਮਿ੍ਤਕ ਦੇ ਪਰਿਵਾਰ ਲਈ ਪੰਜਾਬ ਸਰਕਾਰ ਪਾਸੋਂ ਯੋਗ ਮੁਆਵਜ਼ੇ ਦੀ ਮੰਗ ਵੀ ਕੀਤੀ ਗਈ | ਇਸ ਸਮੇਂ ਪੁਲਿਸ ਥਾਣਾ ਮਹਿਲ ਕਲਾਂ ਦੇ ਏ.ਐੱਸ.ਆਈ. ਜਗਰੂਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਿ੍ਤਕ ਦੇ ਵਾਰਸਾਂ ਦੇ ਆਉਣ 'ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਸੈਨੇਟ ਭੰਗ ਦੇ ਰੋਸ ਵਿਚ ਵਿਦਿਆਰਥੀਆਂ ਨੇ ਢਿੱਲਵਾਂ ਕਾਲਜ ਦੇ ਗੇਟ ਅੱਗੇ ਪੱਤਰ ਦੀਆਂ ਕਾਪੀਆਂ ਸਾੜੀਆਂ <br/> ਅਗਲੀ ਖ਼ਬਰ ਭਾਈ ਲਾਲੋ ਪੰਜਾਬੀ ਮੰਚ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ, ਲਾਲ ਝੰਡਾ ਮਨਰੇਗਾ ਵਰਕਰ ਯੂਨੀਅਨ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।