23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸੈਨੇਟ ਭੰਗ ਦੇ ਰੋਸ ਵਿਚ ਵਿਦਿਆਰਥੀਆਂ ਨੇ ਢਿੱਲਵਾਂ ਕਾਲਜ ਦੇ ਗੇਟ ਅੱਗੇ ਪੱਤਰ ਦੀਆਂ ਕਾਪੀਆਂ ਸਾੜੀਆਂ <br/>

ਭਾਰਤ ਸਰਕਾਰ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਫ਼ੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸੁਖਵਿੰਦਰ ਸਿੰਘ ਢਿਲਵਾਂ ਤੇ ਹੋਰ | ਤਸਵੀਰ : ਪ੍ਰਵੀਨ ਗਰਗ <br/> 08-11-2025
ਤਪਾ ਮੰਡੀ, 7 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਭੰਗ ਕਰਨ ਦੇ ਮੁੱਦੇ ਉੱਤੇ ਜ਼ੋਰਦਾਰ ਸੰਘਰਸ਼ ਚੱਲ ਰਿਹਾ ਹੈ | ਭਾਰਤ ਸਰਕਾਰ ਵਲੋਂ 91 ਮੈਂਬਰੀ ਸੈਨੇਟ ਨੂੰ ਰੱਦ ਕਰ ਕੇ 31 ਮੈਂਬਰੀ ਸੈਨੇਟ ਬਣਾਉਣ ਅਤੇ ਚੋਣਾਂ ਨਾ ਕਰਵਾਉਣ ਦੇ ਰੋਸ ਵਿਚ ਜਿੱਥੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਚ ਅਤੇ ਯੂਨੀਵਰਸਿਟੀ ਨਾਲ ਸਬੰਧਿਤ ਵੱਖ-ਵੱਖ ਕਾਲਜਾਂ ਦੇ ਵਿਚ ਰੋਸ ਪਾਇਆ ਜਾ ਰਿਹਾ, ਉੱਥੇ ਪੰਜਾਬ ਦੀਆਂ ਵੱਖ-ਵੱਖ ਸੰਘਰਸ਼ੀ ਜਥੇਬੰਦੀਆਂ ਵਲੋਂ ਇਸ ਮੁੱਦੇ ਉੱਤੇ ਵਿਦਿਆਰਥੀ ਸਾਂਝੇ ਮੋਰਚੇ ਦੀ ਹਮਾਇਤ ਕੀਤੀ ਜਾ ਰਹੀ ਹੈ | ਵਿਦਿਆਰਥੀ ਸਾਂਝੇ ਮੋਰਚੇ ਵਲੋਂ 10 ਨਵੰਬਰ ਨੂੰ ਸਮੁੱਚੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇਨਕਲਾਬੀ, ਜਮਹੂਰੀ ਅਤੇ ਸੰਘਰਸ਼ਸ਼ੀਲ ਲੋਕਾਂ ਨੂੰ ਸੰਘਰਸ਼ ਵਿਚ ਹਮਾਇਤ ਦੀ ਅਪੀਲ ਕੀਤੀ ਹੈ | ਵਿਦਿਆਰਥੀ ਸਾਂਝੇ ਮੋਰਚੇ ਨੇ ਐਲਾਨ ਕੀਤਾ ਹੈ ਕਿ 10 ਨਵੰਬਰ ਨੂੰ ਅਣਮਿਥੇ ਸਮੇਂ ਲਈ ਪੰਜਾਬ ਯੂਨੀਵਰਸਿਟੀ ਦੇ ਗੇਟ ਬੰਦ ਕੀਤੇ ਜਾਣਗੇ | ਇਸੇ ਤਹਿਤ ਨੇੜਲੇ ਪਿੰਡ ਢਿਲਵਾਂ ਦੇ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਅਰਸ਼ਦੀਪ ਸਿੰਘ ਅਤੇ ਹਰਦੀਪ ਕੌਰ ਦੀ ਅਗਵਾਈ 'ਚ ਭਾਰਤ ਸਰਕਾਰ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿਲਵਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਦੀ ਵਿਰਾਸਤ, ਪੰਜਾਬ ਦੀ ਧਰੋਹਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਨੂੰ ਭੰਗ ਕਰ ਕੇ ਭਾਰਤ ਸਰਕਾਰ ਨਿੱਜੀ ਹੱਥਾਂ ਵਿਚ ਦੇਣ ਲਈ ਉਤਾਵਲੀ ਹੈ | ਭਾਰਤ ਸਰਕਾਰ ਯੂਨੀਵਰਸਿਟੀ ਦੀ ਵਿਲੱਖਣਤਾ ਨੂੰ ਖ਼ਤਮ ਕਰਨ ਦੇ ਰਾਹ ਪਈ ਹੈ | ਮੋਦੀ ਹਕੂਮਤ ਸਿਰਫ਼ ਇੱਕੋ ਰੰਗ ਦਾ ਲੇਬਲ ਲਾ ਕੇ ਇਸ ਨੂੰ ਭਗਵੇਂਕਰਨ ਵਿਚ ਰੰਗਣ ਦੀ ਤਾਕ 'ਚ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ 10 ਨਵੰਬਰ ਨੂੰ ਵੱਡੀ ਗਿਣਤੀ ਵਿਚ ਚੰਡੀਗੜ੍ਹ ਪਹੁੰਚ ਕੇ ਸਾਂਝੇ ਵਿਦਿਆਰਥੀ ਮੋਰਚੇ ਦੇ ਸੰਘਰਸ਼ ਦੀ ਹਮਾਇਤ ਕੀਤੀ ਜਾਵੇ | ਇਸ ਮੌਕੇ ਭਾਰਤ ਸਰਕਾਰ ਦੇ ਮਾਰੂ ਫ਼ੈਸਲੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਦੀਪ ਸਿੰਘ, ਅਮਨਦੀਪ ਸਿੰਘ, ਹਰਜਿੰਦਰ ਸਿੰਘ, ਆਕਾਸ਼ਦੀਪ, ਹਰਪ੍ਰੀਤ ਕੌਰ, ਬਲਵੰਤ ਸਿੰਘ, ਮਨਪ੍ਰੀਤ ਸਿੰਘ, ਬਲਕਾਰ ਸਿੰਘ, ਇਸ਼ਪ੍ਰੀਤ ਸਿੰਘ, ਹਰਦੀਪ ਕੌਰ, ਗੀਤਾ ਕੌਰ, ਲੱਛਮੀ ਕੌਰ, ਮਨਦੀਪ ਕੌਰ, ਰੁਪਿੰਦਰ ਕੌਰ, ਅਰਸ਼ਦੀਪ ਸਿੰਘ ਅਤੇ ਅਮਿਤੋਜ ਮਾਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡੀ.ਐੱਸ.ਪੀ. ਜਸਪਾਲ ਸਿੰਘ ਧਾਲੀਵਾਲ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦਾ ਸੱਦਾ <br/> ਅਗਲੀ ਖ਼ਬਰ ਕਣਕ ਦੀ ਬਿਜਾਈ ਕਰਦੇ ਸਮੇਂ ਸੁਪਰ ਸੀਡਰ ਦੀ ਲਪੇਟ 'ਚ ਆਉਣ ਕਰ ਕੇ ਪ੍ਰਵਾਸੀ ਮਜ਼ਦੂਰ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।