23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪਲੇਅ ਵੇਅ ਸਕੂਲਾਂ ਦੀ ਰਜਿਸਟਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ-ਡਿਪਟੀ ਕਮਿਸ਼ਨਰ <br/>

ਅਜੀਤ ਡੈਸਕ 08-11-2025
ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰਲੀ ਚਾਇਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇ-ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ | ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲ ਹੁਣ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਰਜਿਸਟਰਡ ਕੀਤੇ ਜਾਣਗੇ | ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਹੋਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਨਿੱਜੀ ਪਲੇਅ-ਵੇ ਸਕੂਲਾਂ ਵਿਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਦੇ ਜ਼ਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਨਿਖਾਰ ਆਵੇਗਾ | ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਅਤੇ ਪੁਰਾਣੀ ਰਜਿਸਟਰੇਸ਼ਨ ਰਿਨਿਊ ਕਾਰਵਾਈ ਜਾਣੀ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਜਿਸ ਸਬੰਧੀ ਵਿਸਥਾਰ ਵਿਚ ਨਿਯਮ ਅਤੇ ਹਦਾਇਤਾਂ ਲਾਗੂ ਹੋਣਗੀਆਂ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਪਰਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਪਲੇਅ ਵੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ, ਸਕੂਲ ਦੀ ਚਾਰ-ਦੀਵਾਰੀ, ਸਾਫ਼ ਸੁਥਰਾ ਪੀਣ ਯੋਗ ਪਾਣੀ, ਅਧਿਆਪਕਾਂ ਅਤੇ ਬੱਚਿਆਂ ਦੀ ਗਿਣਤੀ ਦਾ 1:20 ਦਾ ਅਨੁਪਾਤ ਭਾਵ ਇਕ ਅਧਿਆਪਕ 20 ਤੋਂ ਵੱਧ ਬੱਚਿਆਂ ਨੂੰ ਨਹੀਂ ਪੜ੍ਹਾ ਸਕੇਗਾ | ਸਕੂਲ ਅੰਦਰਲੀ ਬਣਤਰ, ਰੈਸਟ ਰੂਮ ਦੀ ਵਿਵਸਥਾ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਸਾਰੇ ਸਕੂਲਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਵੀ ਲਾਜ਼ਮੀ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲਾਂ ਵਿਚ ਦਾਖ਼ਲੇ ਲਈ ਬੱਚੇ ਲਈ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਆਦਿ ਨਹੀਂ ਹੋਵੇਗੀ | ਇਨ੍ਹਾਂ ਸਕੂਲਾਂ ਵਿਚ ਜੰਕ ਫੂਡ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦਾ ਡਰਾਉਣ ਜਾ ਧਮਕਾਉਣ 'ਤੇ ਪਾਬੰਦੀ ਹੈ | ਬੱਚਿਆਂ 'ਤੇ ਕੰਮ ਦਾ ਕੋਈ ਬੋਝ ਨਹੀਂ ਹੋਵੇਗਾ, ਪਲੇਅ ਵੇਅ ਦੇ ਅੰਦਰ ਲਾਇਬ੍ਰੇਰੀ ਦਾ ਪ੍ਰਬੰਧ ਹੋਵੇਗਾ, ਹਰ ਮਹੀਨੇ ਬੱਚੇ ਦੀ ਸਿਹਤ ਜਾਂਚ ਹੋਵੇਗੀ ਅਤੇ ਸਕੂਲ ਬੱਚੇ ਦੇ ਟੀਕਾਕਰਨ ਦਾ ਰਿਕਾਰਡ ਰੱਖੇਗਾ | ਬੱਚਿਆਂ ਦੀ ਸੁਰੱਖਿਆ ਲਈ ਫਾਇਰ ਸੇਫ਼ਟੀ, ਸਿਹਤ ਸਹੂਲਤਾਂ ਸਭ ਦੀ ਜਾਂਚ ਕੀਤੀ ਜਾਵੇਗੀ | ਸਕੂਲ ਵਿਚ ਫ਼ੀਸਾਂ ਕਿਵੇਂ ਲਈਆਂ ਜਾਣਗੀਆਂ | ਉਨ੍ਹਾਂ ਦੱਸਿਆ ਜ਼ਿਲ੍ਹਾ ਬਰਨਾਲਾ ਵਿਚ ਚੱਲ ਰਹੇ/ਚਾਹਵਾਨ ਪਲੇਅ ਵੇਅ ਸਕੂਲਾਂ ਦੇ ਮਾਲਕਾਂ/ਟਰੱਸਟਾਂ ਨੂੰ ਹਦਾਇਤ ਕੀਤੀ ਕਿ ਉਹ ਜਲਦ ਤੋਂ ਜਲਦ ਹਦਾਇਤਾਂ ਦੀ ਪਾਲਣਾ ਕਰਨ ਅਤੇ ਹਦਾਇਤਾਂ ਦੀ ਪਾਲਣਾ ਨਾ ਕਰਨ ਅਤੇ ਰਜਿਸਟਰੇਸ਼ਨ ਨਾ ਕਰਵਾਉਣ ਦੀ ਹਾਲਤ ਵਿਚ ਸਬੰਧਿਤ ਸਕੂਲਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਉਨ੍ਹਾਂ ਸਕੂਲਾਂ ਵਿਚ ਦਾਖਲ ਕਰਵਾਉਣ ਨੂੰ ਤਰਜ਼ੀਹ ਦੇਣ ਜੋ ਪਹਿਲਾਂ ਹੀ ਵਿਭਾਗ ਨਾਲ ਰਜਿਸਟਰਡ ਹਨ |

ਪਿਛਲੀ ਖ਼ਬਰ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਗੁਰਦੁਆਰਾ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਡੀ.ਐੱਸ.ਪੀ. ਜਸਪਾਲ ਸਿੰਘ ਧਾਲੀਵਾਲ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦਾ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।