23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਗੁਰਦੁਆਰਾ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਹੋਏ ਨਤਮਸਤਕ <br/>

ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਜਥੇਦਾਰ ਸੰਤ ਬਾਬਾ ਟੇਕ ਸਿੰਘ ਧਨੌਲਾ ਤੇ ਹੋਰ | ਤਸਵੀਰ : ਵਿਜੇ ਸ਼ਰਮਾ <br/> 08-11-2025
ਤਪਾ ਮੰਡੀ, 7 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿਲਵਾਂ ਵਿਖੇ ਸੰਤ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੇ ਉਚੇਚੇ ਤੌਰ 'ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਜਥੇਦਾਰ ਸਾਹਿਬ ਨੇ ਪੁਰਾਣੇ ਸਮਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਜਦੋਂ ਇਹ ਗੁਰੂਘਰ ਧਨੌਲਾ ਹਲਕੇ ਵਿਚ ਸੀ, ਉਦੋਂ ਸਭ ਤੋਂ ਪਹਿਲਾਂ ਕਾਰ ਸੇਵਾ ਇੱਥੇ ਹੀ ਸ਼ੁਰੂ ਕਰਵਾਈ ਗਈ ਸੀ | ਉਨ੍ਹਾਂ ਗੁਰੂ ਘਰ ਦੇ ਸਮੁੱਚੇ ਪ੍ਰਬੰਧ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮਾੜੀ ਸੰਗਤ ਦਾ ਤਿਆਗ ਕਰ ਕੇ ਗੁਰੂ ਵਾਲੇ ਬਣ ਕੇ ਉਨ੍ਹਾਂ ਵਲੋਂ ਦੱਸੇ ਹੋਏ ਰਸਤੇ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨ | ਗੁਰੂ ਘਰ ਦੇ ਰਸੀਵਰ ਕੁਲਦੀਪ ਸਿੰਘ ਢਿਲਵਾਂ ਵਲੋਂ ਜਥੇਦਾਰ ਸਾਹਿਬ ਦਾ ਨਿੱਘਾ ਸਵਾਗਤ ਕਰਦਿਆਂ ਸਿਰੋਪਾਉ ਤੇ ਲੋਈ ਭੇਟ ਕਰ ਕੇ ਸਨਮਾਨਿਤ ਕੀਤਾ | ਇਸ ਸਮੇਂ ਮਹੰਤ ਪਿਆਰਾ ਸਿੰਘ ਬਰਨਾਲਾ, ਕੇਵਲ ਕਿ੍ਸ਼ਨ ਹੰਡਿਆਇਆ, ਮੈਨੇਜਰ ਗੁਰਜੰਟ ਸਿੰਘ, ਜਸਵਿੰਦਰ ਸਿੰਘ, ਸਰਪੰਚ ਕੁਲਵਿੰਦਰ ਸਿੰਘ ਕਿੰਦੀ, ਜਗਤਾਰ ਸਿੰਘ, ਹਰਪ੍ਰੀਤ ਸਿੰਘ ਖਾਲਸਾ, ਮੈਂਬਰ ਸਤਵੰਤ ਸਿੰਘ, ਮੈਂਬਰ ਤੇਜਾ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਨਿਰਣਾਇਕ ਲੜਾਈ ਵਿਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ-ਵਿਧਾਇਕ ਉੱਗੋ... ਅਗਲੀ ਖ਼ਬਰ ਪਲੇਅ ਵੇਅ ਸਕੂਲਾਂ ਦੀ ਰਜਿਸਟਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ-ਡਿਪਟੀ ਕਮਿਸ਼ਨਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।