23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਨਿਰਣਾਇਕ ਲੜਾਈ ਵਿਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ-ਵਿਧਾਇਕ ਉੱਗੋਕੇ <br/>

ਅਗਰਵਾਲ ਧਰਮਸ਼ਾਲਾ ਵਿਖੇ ਸਮਾਗਮ ਦੌਰਾਨ ਮੰਚ 'ਤੇ ਬਿਰਾਜਮਾਨ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ (ਸੱਜੇ) ਵੱਡੀ ਗਿਣਤੀ 'ਚ ਹਾਜ਼ਰ ਪਤਵੰਤੇ | ਤਸਵੀਰ : ਪ੍ਰਵੀਨ ਗਰਗ <br/> 08-11-2025
ਤਪਾ ਮੰਡੀ, 7 ਨਵੰਬਰ (ਪ੍ਰਵੀਨ ਗਰਗ)-ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਦਾ ਸਹਿਯੋਗ ਲੈਣ ਲਈ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ ਵਲੋਂ ਅੱਜ ਤਪਾ ਦੀ ਅਗਰਵਾਲ ਧਰਮਸ਼ਾਲਾ ਵਿਖੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ, ਜਗਸੀਰ ਸਿੰਘ ਹਲਕਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਤੋਂ ਇਲਾਵਾ ਐੱਸ.ਡੀ.ਐੱਮ. ਬਰਨਾਲਾ ਮੈਡਮ ਸੋਨਮ ਅਤੇ ਤਹਿਸੀਲਦਾਰ ਤਪਾ ਉਂਕਾਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਮੀਡੀਆ ਦੇ ਰੂਬਰੂ ਹੁੰਦਿਆਂ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਨਿਰਨਾਇਕ ਲੜਾਈ ਵਿੱਢੀ ਗਈ ਹੈ, ਜਿਸ ਲਈ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ | ਇਸ ਮੌਕੇ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ ਨੇ ਕਿਹਾ ਕਿ ਇਹ ਮੁਹਿੰਮ ਪਿੰਡਾਂ, ਛੋਟੇ ਕਸਬਿਆਂ ਅਤੇ ਸ਼ਹਿਰਾਂ ਦੇ ਵਿਚ ਚੱਲ ਰਹੀ ਹੈ | ਜਿਸ ਤਹਿਤ ਲੋਕਾਂ ਤੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿਚ ਸਹਿਯੋਗ ਲਿਆ ਜਾਵੇਗਾ | ਐਡਵੋਕੇਟ ਚੈਰੀ ਨੇ ਕਿਹਾ ਕਿ ਸਾਡੀਆਂ ਟੀਮਾਂ ਬਿਲਕੁਲ ਤਿਆਰ ਹਨ ਅਤੇ ਅਸੀਂ ਮਾਲਵੇ ਵਿਚ ਇਸ ਕਾਰਵਾਈ ਨੂੰ ਅੰਜਾਮ ਤੱਕ ਪਹੁੰਚਾਵਾਂਗੇ | ਪ੍ਰਮਾਤਮਾ ਦੇ ਆਸ਼ੀਰਵਾਦ ਸਦਕਾ, ਗੁਰੂਆਂ, ਪੀਰਾਂ ਦੀ ਇਸ ਪਵਿੱਤਰ ਧਰਤੀ 'ਤੇ ਨਸ਼ਿਆਂ ਦੇ ਇਸ ਕਲੰਕ ਦੇ ਮੁਕੰਮਲ ਖ਼ਾਤਮੇ ਤੱਕ ਸਾਡੀ ਮੁਹਿੰਮ ਜਾਰੀ ਰਹੇਗੀ ਅਤੇ ਅਸੀਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਵਾਂਗੇ | ਇਸ ਮੌਕੇ ਉਨ੍ਹਾਂ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਵੀ.ਡੀ.ਸੀ. ਕਮੇਟੀ ਮੈਂਬਰਾਂ ਨੂੰ ਪਹਿਚਾਣ ਪੱਤਰ ਵੀ ਵੰਡੇ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਡਾ: ਸੋਨਿਕਾ ਬਾਂਸਲ ਦੇ ਪਤੀ ਡਾ: ਬਾਲ ਚੰਦ ਬਾਂਸਲ, ਹੈਰੀ ਧੂਰਕੋਟ ਨਿੱਜੀ ਸਹਾਇਕ ਹਲਕਾ ਵਿਧਾਇਕ, ਜਸਵਿੰਦਰ ਸਿੰਘ ਚੱਠਾ, ਅਮਨ ਦਰਾਕਾ, ਰਿੰਕਾ ਅਰੋੜਾ, ਰਾਜੂ ਚੰਚਲ, ਰਾਜ ਮਾਰਕੰਡਾ, ਅੰਮਿ੍ਤਪਾਲ ਸਿੰਘ ਅਸਪਾਲ ਕਲਾਂ, ਜਸਵੀਰ ਸਿੰਘ ਅਲਕੜਾ, ਸਰਪੰਚ ਬਿੰਦਰ ਸਿੰਘ ਖਾਲਸਾ, ਸਰਪੰਚ ਲਾਡੀ ਸਿੰਘ, ਬਲਕਰਨ ਸਿੰਘ ਪੰਚ, ਗੁਰਤੇਜ ਸਿੰਘ ਢਿੱਲੋਂ, ਡਾ: ਸੁਖਚੈਨ ਸਿੰਘ ਧੂਰਕੋਟ ਅਤੇ ਇਸ ਮੁਹਿੰਮ ਦੇ ਬਾਕੀ ਸਾਰੇ ਅਹੁਦੇਦਾਰ ਸਾਹਿਬਾਨ ਨੇ ਮੀਟਿੰਗ ਵਿਚ ਹਿੱਸਾ ਲਿਆ |

ਪਿਛਲੀ ਖ਼ਬਰ ਆਰੀਆਭੱਟ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਗੁਰਦੁਆਰਾ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।