ਸ਼ਹਿਣਾ, 7 ਨਵੰਬਰ (ਸੁਰੇਸ਼ ਗੋਗੀ)-ਬਾਬਾ ਫਲਗੂ ਦਾਸ ਦੀ 40ਵੀਂ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਪੁਰਾਣੀਆਂ ਸਮਾਧਾਂ ਸ਼ਹਿਣਾ ਵਿਖੇ ਸ੍ਰੀ ਸ੍ਰੀ 108 ਸੰਤ ਬਾਬਾ ਫਲਗੂ ਦਾਸ ਦੀ 40 ਬਰਸੀ ਨੂੰ ਸਮਰਪਿਤ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਆਲ ਦਾਸ ਦੀ ਅਗਵਾਈ ਵਿਚ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸੰਤ ਬਾਬਾ ਫਲਗੂ ਦਾਸ ਦੀ ਬਰਸੀ ਨੂੰ ਸਮਰਪਿਤ ਆਰੰਭ ਪਾਠਾਂ ਦੇ ਭੋਗ ਪਾਏ ਗਏ | ਇਹ 40ਵੀਂ ਬਰਸੀ ਡੇਰੇ ਦੇ ਸਮੂਹ ਸ਼ਰਧਾਲੂ ਅਤੇ ਵਿਦੇਸ਼ਾਂ ਦੀ ਸੰਗਤ ਦੇ ਸਹਿਯੋਗ ਨਾਲ ਮਨਾਈ ਗਈ | ਭੋਗ ਉਪਰੰਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਦੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖ਼ਾਲਸਾ ਨੇ ਅਰਦਾਸ ਬੇਨਤੀ ਕੀਤੀ ਅਤੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਾਖੀਆਂ 'ਤੇ ਚਾਨਣਾ ਪਾਇਆ | ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਆਲ ਦਾਸ ਵਲੋਂ ਸਮੂਹ ਗ੍ਰੰਥੀ ਸਿੰਘਾਂ, ਗ੍ਰਾਮ ਪੰਚਾਇਤ ਸ਼ਹਿਣਾ ਅਤੇ ਸੇਵਾਦਾਰਾਂ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨ ਕਰਨ ਉਪਰੰਤ ਕਿਹਾ ਕਿ ਅਜਿਹੇ ਸਮਾਗਮ ਸਮੂਹ ਸ਼ਰਧਾਲੂ ਦੇ ਸਹਿਯੋਗ ਨਾਲ ਹਮੇਸ਼ਾ ਹੀ ਹੁੰਦੇ ਰਹਿਣਗੇ | ਇਸ ਮੌਕੇ ਹਰਜੀਤ ਸਿੰਘ ਖਹਿਰਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਜੰਟ ਸਿੰਘ ਜੰਟਾ ਬਦਰੇ ਵਾਲਾ ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਸੁਖਵਿੰਦਰ ਸਿੰਘ ਧਾਲੀਵਾਲ, ਸਰਪੰਚ ਜਤਿੰਦਰ ਸਿੰਘ ਖਹਿਰਾ, ਨਾਜ਼ਮ ਸਿੰਘ ਫ਼ੌਜੀ, ਬੇਅੰਤ ਸਿੰਘ ਸਰਾਂ ਪ੍ਰਧਾਨ, ਗੁਰਮੁੱਖ ਸਿੰਘ, ਮਲਕੀਤ ਸਿੰਘ ਜਟਾਣਾ, ਰੂਪ ਸਿੰਘ ਢਿੱਲੋਂ, ਉਂਕਾਰ ਸਿੰਘ ਉੱਪਲ, ਮੱਘਰ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ ਨਾਮਧਾਰੀ, ਬੰਤ ਸਿੰਘ ਬਾਠ, ਹਰਪ੍ਰੀਤ ਸਿੰਘ,ਚਰਨੀ, ਸੁਖਜੀਤਾ ਸਿੰਘ, ਜਗਤਾਰ ਸਿੰਘ, ਸਵਰਨਜੀਤ ਸਿੰਘ, ਭਾਈ ਧਿਆਨ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਲਖਵੀਰ ਸਿੰਘ ਖ਼ਾਲਸਾ, ਪਾਲੂ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ਭੋਗ ਉਪਰੰਤ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਇਆ ਗਿਆ |