23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਗੁਰਪੁਰਬ ਮਨਾਇਆ <br/>

ਗੁਰਪੁਰਬ ਉਪਰ ਪੇਸ਼ਕਾਰੀ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ | ਤਸਵੀਰ : ਰਜਿੰਦਰ ਬੱਤਾ <br/> 08-11-2025
ਭਦੌੜ, 7 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਗੁਰਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ | ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਕਰ ਕੇ ਸਭ ਨੂੰ ਨਿਹਾਲ ਕੀਤਾ | ਸੀਨੀਅਰ ਵਰਗ ਦੀਆਂ ਵਿਦਿਆਰਥਣਾਂ ਵਲੋਂ ਸਤਿਕਾਰ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਸ਼ਬਦ ਕੀਰਤਨ ਕਰ ਕੇ ਸਭ ਨੂੰ ਨਿਹਾਲ ਕੀਤਾ | ਉੱਥੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਪਦੇਸ਼ਾਂ ਉੱਤੇ ਕਵਿਤਾਵਾਂ ਪੇਸ਼ ਕੀਤੀਆਂ | ਸਕੂਲ ਦੇ ਸਰਪ੍ਰਸਤ ਡਾ: ਦਰਸ਼ਨ ਸਿੰਘ ਗਿੱਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸੁਨੇਹਾ ਸਾਰਿਆਂ ਨੂੰ ਸ਼ਾਂਤੀ, ਸਚਾਈ ਤੇ ਸੇਵਾ ਦਾ ਰਾਹ ਦਿਖਾਉਂਦਾ ਹੈ ਜਿਸ ਕਰ ਕੇ ਸਾਨੂੰ ਵੀ ਉਨ੍ਹਾਂ ਦੇ ਦਰਸਾਏ ਰਸਤੇ 'ਤੇ ਚੱਲਣ ਦੀ ਲੋੜ ਹੈ | ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ, ਐਮ.ਡੀ. ਰਿਚਾ ਪਨੇਸਰ ਗਿੱਲ ਅਤੇ ਪਿ੍ੰਸੀਪਲ ਪੀ.ਕੇ. ਠਾਕੁਰ ਵਲੋਂ ਸਟਾਫ਼ ਅਤੇ ਵਿਦਿਆਰਥੀਆਂ ਵਧਾਈਆਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਸਮੇਂ ਸਿਰ ਜਾਗਰੂਕ ਹੋਣਾ, ਕੈਂਸਰ ਕੰਟਰੋਲ ਦੀ ਕੁੰਜੀ-ਡਾ. ਕੰਵਲਜੀਤ ਸਿੰਘ ਬਾਜਵਾ ਅਗਲੀ ਖ਼ਬਰ ਬਾਬਾ ਫਲਗੂ ਦਾਸ ਦੀ 40ਵੀਂ ਬਰਸੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।