23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸਮੇਂ ਸਿਰ ਜਾਗਰੂਕ ਹੋਣਾ, ਕੈਂਸਰ ਕੰਟਰੋਲ ਦੀ ਕੁੰਜੀ-ਡਾ. ਕੰਵਲਜੀਤ ਸਿੰਘ ਬਾਜਵਾ

ਅਜੀਤ ਡੈਸਕ 08-11-2025
ਤਪਾ ਮੰਡੀ, 7 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਡਾ: ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਬਲਾਕ ਤਪਾ ਅਧੀਨ ਵੱਖ-ਵੱਖ ਸਬ ਸੈਂਟਰਾਂ 'ਤੇ ਕੌਮੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ (ਕਾਰਜਕਾਰੀ) ਡਾ: ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਤੰਬਾਕੂ ਤੇ ਸ਼ਰਾਬ ਦੀ ਵਰਤੋਂ, ਜ਼ਿਆਦਾ ਚਰਬੀ ਵਾਲਾ ਭੋਜਨ ਖਾਣਾ ਅਤੇ ਸਮੇਂ ਸਿਰ ਜਾਂਚ ਨਾ ਕਰਵਾਉਣ ਕਾਰਨ ਕੈਂਸਰ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਫ਼ਸਲਾਂ 'ਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕਰ ਕੇ, ਸ਼ਰਾਬ, ਤੰਬਾਕੂ, ਬੀੜੀ-ਸਿਗਰਟ ਦੀ ਵਰਤੋਂ ਬਿਲਕੁਲ ਨਾ ਕਰਨਾ ਅਤੇ ਕੈਂਸਰ ਤੇ ਇਸ ਦੇ ਮੁੱਢਲੇ ਲੱਛਣਾਂ ਬਾਰੇ ਜਾਣੂ ਹੋ ਕੇ ਇਸ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸਮੇਂ ਸਿਰ ਕੈਂਸਰ ਬਾਰੇ ਜਾਗਰੂਕ ਹੋਣਾ ਕੈਂਸਰ ਨੂੰ ਕੰਟਰੋਲ ਕਰਨ ਦੀ ਕੁੰਜੀ ਹੈ | ਕੈਂਸਰ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਰੀਰ ਵਿਚ ਗਿਲਟੀ, ਲਗਾਤਾਰ ਖੰਘ ਅਤੇ ਆਵਾਜ਼ ਵਿਚ ਭਾਰੀਪਨ, ਮੂੰਹ ਵਿਚ ਨਾ ਠੀਕ ਹੋਣ ਵਾਲੇ ਛਾਲੇ ਅਤੇ ਮਹਾਂਮਾਰੀ ਤੋਂ ਇਲਾਵਾ ਖ਼ੂਨ ਪੈਣਾ ਆਦਿ ਕੈਂਸਰ ਦੇ ਲੱਛਣ ਹੋ ਸਕਦੇ ਹਨ | ਅਜਿਹੇ ਲੱਛਣ ਹੋਣ 'ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਜਾ ਕੇ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਰੇ ਮੈਡੀਕਲ ਕਾਲਜਾਂ ਅਤੇ ਸੂਚੀਬੱਧ ਹਸਪਤਾਲਾਂ ਵਿਚ ਕੈਂਸਰ ਦੀ ਬਿਮਾਰੀ ਦੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਡੇਢ ਲੱਖ ਤੱਕ ਦਾ ਨਗਦੀ ਰਹਿਤ ਮੁਫ਼ਤ ਇਲਾਜ ਕੀਤਾ ਜਾਂਦਾ ਹੈ |

ਪਿਛਲੀ ਖ਼ਬਰ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕੁੜੀਆਂ ਦੇ ਬੇਸਬਾਲ ਅੰਡਰ-19 ਸਾਲ ਵਰਗ ਦੇ ਮੁਕਾਬਲੇ ਸ਼ੁਰੂ <br/> ਅਗਲੀ ਖ਼ਬਰ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਗੁਰਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।