ਭਦੌੜ, 18 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਬਰਨਾਲਾ ਜ਼ੋਨ ਦੇ ਸਾਲਾਨਾ ਗੁਰਮਤਿ ਮੁਕਾਬਲੇ ਟਰੱਸਟ ਦੇ ਮੈਨੇਜਰ ਭਿੰਦਰ ਸਿੰਘ ਲੱਡਾ ਅਤੇ ਸੁਪਰਵਾਈਜ਼ਰ ਗੁਰਸੇਵਕ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਬਲਦੇਵ ਸਿੰਘ ਚੂੰਘਾਂ (ਮੈਂਬਰ ਐੱਸ.ਜੀ.ਪੀ.ਸੀ) ਅਤੇ ਮੈਨੇਜਰ ਜਗਦੇਵ ਸਿੰਘ ਸੰਧੂ ਦੇ ਯਤਨਾਂ ਸਦਕਾ ਗੁਰਦੁਆਰਾ ਸਾਹਿਬ ਭਦੌੜ ਵਿਖੇ ਕਰਵਾਏ ਗਏ | ਜਿਨ੍ਹਾਂ ਵਿਚ ਜ਼ੋਨ ਦੇ 31 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੇ ਪਿ੍ੰਸੀਪਲ ਸ੍ਰੀਮਤੀ ਸੁਖਵੀਰ ਕੌਰ ਅਤੇ ਝਰਮਲ ਸਿੰਘ ਜੰਗੀਆਣਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ ਗੁਰਮਤਿ ਅਧਿਆਪਕਾ ਗੁਰਚਰਨ ਕੌਰ ਦੀ ਸਖ਼ਤ ਮਿਹਨਤ ਅਤੇ ਸੁਚੱਜੀ ਅਗਵਾਈ ਸਦਕਾ ਕਵਿਤਾ ਉਚਾਰਨ ਵਿਚ ਮਨਵੀਰ ਕੌਰ ਨੇ ਪਹਿਲਾ ਅਤੇ ਪਿ੍ੰਸ ਕੁਮਾਰ ਨੇ ਦੂਜਾ ਸਥਾਨ ਹਾਸਲ ਕੀਤਾ | ਭਾਸ਼ਣ ਮੁਕਾਬਲੇ ਵਿਚ ਹਰਮਨਜੋਤ ਕੌਰ ਨੇ ਦੂਜਾ ਅਤੇ ਪ੍ਰੀਗਿਆ ਨੇ ਤੀਜਾ ਸਥਾਨ ਹਾਸਲ ਕੀਤਾ | ਕੁਇਜ਼, ਦਸਤਾਰ, ਨਾਟਕ ਅਤੇ ਕਵੀਸ਼ਰੀ ਮੁਕਾਬਲਿਆਂ ਵਿਚ ਅਹਿਮ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਵਲੋਂ ਸਨਮਾਨ ਕੀਤਾ ਗਿਆ | ਇਸ ਸਮੇਂ ਸੰਦੀਪ ਕੁਮਾਰ ਦਈਏ, ਕੋਆਰਡੀਨੇਟਰ ਗੁਰਪ੍ਰੀਤ ਕੌਰ, ਕੋਚ ਪ੍ਰਗਟ ਸਿੰਘ, ਦਲਜੀਤ ਸਿੰਘ, ਜਗਸੀਰ ਸਿੰਘ, ਹਰਪ੍ਰੀਤ ਕੌਰ, ਸਰਬਜੀਤ ਕੌਰ, ਗੁਰਵਿੰਦਰ ਕੌਰ, ਪਵਨਪ੍ਰੀਤ ਕੌਰ, ਰੇਖਾ ਗਰਗ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸੀ |