29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਵਲੋਂ ਫਾਰਮ ਭਰਨ ਸੰਬੰਧੀ ਕੈਂਪ ਲਗਾਇਆ <br/>

ਸ਼ਹਿਣਾ ਵਿਖੇ ਸਾਬਕਾ ਸੈਨਿਕਾਂ ਦੇ ਲਾਈਫ਼ ਸਰਟੀਫਿਕੇਟ ਭਰਨ ਸਮੇਂ ਲਾਏ ਕੈਂਪ ਦੀ ਝਲਕ | ਤਸਵੀਰ : ਸੁਰੇਸ਼ ਗੋਗੀ <br/> 19-11-2025
ਸ਼ਹਿਣਾ, 18 ਨਬੰਵਰ (ਸੁਰੇਸ਼ ਗੋਗੀ)-ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਵਲੋਂ ਫਾਰਮ ਭਰਨ ਸਬੰਧੀ ਕੈਂਪ ਸ਼ਹੀਦ ਸੈਨਿਕ ਭਵਨ ਸ਼ਹਿਣਾ ਵਿਖੇ ਲਗਾਇਆ ਗਿਆ | ਬਲਾਕ ਪ੍ਰਧਾਨ ਚਮਕੌਰ ਸਿੰਘ ਮੱਲੀ ਦੀ ਅਗਵਾਈ ਵਿਚ ਲਗਾਏ ਗਏ ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਸਾਬਕਾ ਸੈਨਿਕ ਅਤੇ ਵੀਰ ਨਾਰੀਆਂ ਨੇ ਆਪਣੇ ਲਾਈਫ਼ ਸਰਟੀਫਿਕੇਟ ਲਈ ਫਾਰਮ ਭਰੇ | ਇਸ ਮੌਕੇ ਕਰਨਲ ਲਾਭ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਵਾਈ ਅਤੇ ਉਨ੍ਹਾਂ ਕਿਹਾ ਕਿ ਸ਼ਹਿਣਾ ਬਲਾਕ ਦੀ ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਸਾਬਕਾ ਫ਼ੌਜੀਆਂ ਨੂੰ ਆਪਸ ਵਿਚ ਜਥੇਬੰਦ ਕਰਨ ਲਈ ਪੰਜਾਬ ਭਰ ਵਿਚੋਂ ਮੋਹਰੀ ਰੋਲ ਅਦਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਫ਼ੌਜ ਵਿਚੋਂ ਸੇਵਾ ਮੁਕਤ ਹੋਣ ਉਪਰੰਤ ਜੋ ਸਾਬਕਾ ਸੈਨਿਕ ਆਪਣੇ ਆਪ ਨੂੰ ਵਿਹਲਾ ਮਹਿਸੂਸ ਕਰਦੇ ਸਨ, ਉਹ ਇਸ ਜੱਥੇਬੰਦੀ ਨਾਲ ਰਲ ਕੇ ਸਮਾਜ ਸੇਵਾ ਦੇ ਕੰਮਾਂ ਲਈ ਤਰਜੀਹ ਦੇਣ ਲੱਗੇ ਹਨ | ਪਿਛਲੇ ਸਮੇਂ ਦੌਰਾਨ ਹੜ੍ਹ ਪੀੜਤਾਂ ਲਈ ਸਾਬਕਾ ਸੈਨਿਕ ਯੂਨੀਅਨ ਵਲੋਂ ਕੀਤੀ ਗਈ ਮਦਦ ਦੀ ਉਨ੍ਹਾਂ ਤਾਰੀਫ਼ ਕੀਤੀ | ਇਸ ਮੌਕੇ ਬਲਵਿੰਦਰ ਸਿੰਘ ਬਾਵਾ, ਨੰਬਰਦਾਰ ਸੁਰਜੀਤ ਸਿੰਘ, ਗੁਰਦੀਪ ਸਿੰਘ, ਜਗਦੀਸ਼ ਸਿੰਘ, ਬਲਵਿੰਦਰ ਸਿੰਘ ਝੰਮਟ, ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਭੋਤਨਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਾਬਕਾ ਸੈਨਿਕ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਆਰੀਆਭੱਟ ਕਾਲਜ ਵਿਖੇ ਰਾਸ਼ਟਰੀ ਉੱਦਮਤਾ ਵਿਸ਼ੇ ਸੰਬੰਧੀ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀ ਗੁਰਮਤਿ ਮੁਕਾਬਲਿਆਂ 'ਚ ਰਹੇ ਅੱਵਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।