29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਡਿਪਟੀ ਕਮਿਸ਼ਨਰ ਨੇ ਬਾਬਾ ਫੂਲ ਬਿਰਧ ਆਸ਼ਰਮ ਦਾ ਕੀਤਾ ਦੌਰਾ <br/>

ਬਿਰਧ ਆਸ਼ਰਮ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਬਜ਼ੁਰਗਾਂ ਦਾ ਹਾਲ ਚਾਲ ਪੁੱਛਦੇ ਹੋਏ | ਤਸਵੀਰ : ਪ੍ਰਵੀਨ ਗਰਗ <br/> 19-11-2025
ਤਪਾ ਮੰਡੀ, 18 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਨੇ ਬਾਬਾ ਫੂਲ ਬਿਰਧ ਆਸ਼ਰਮ, ਢਿਲਵਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਆਸ਼ਰਮ 'ਚ ਰਹਿਣ ਵਾਲੇ ਬਜ਼ੁਰਗਾਂ ਨਾਲ ਕੁੱਝ ਪਲ ਸਾਂਝੇ ਕੀਤੇ | ਉਨ੍ਹਾਂ ਆਸ਼ਰਮ 'ਚ ਰਹਿ ਰਹੇ 14 ਬਜ਼ੁਰਗਾਂ ਨਾਲ ਚਾਹ ਪੀਤੀ ਅਤੇ ਉਨ੍ਹਾਂ ਦੀ ਖ਼ੈਰੀਅਤ ਜਾਣੀ | ਬਜ਼ੁਰਗਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਸ਼ਰਮ ਵਿਖੇ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਹੈ | ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤਪਾ ਮੈਡਮ ਸੋਨਮ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ: ਤੇਅਵਾਸਪ੍ਰੀਤ ਕੌਰ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੀਨੀਅਰ ਸਿਟੀਜ਼ਨ ਨਾਲ ਸਬੰਧਿਤ ਮੁੱਦਿਆਂ ਉੱਤੇ ਵਿਚਾਰ ਚਰਚਾ ਕੀਤੀ ਜਿਸ ਵਿਚ ਬਜ਼ੁਰਗਾਂ ਨੂੰ ਸਰਕਾਰੀ ਹਸਪਤਾਲਾਂ 'ਚ ਦਿੱਤੀ ਜਾਣ ਵਾਲੀਆਂ ਸਹੂਲਤਾਂ ਬਾਰੇ ਗੱਲ ਕੀਤੀ ਗਈ | ਸਿਵਲ ਸਰਜਨ ਬਰਨਾਲਾ ਡਾ: ਬਲਜੀਤ ਸਿੰਘ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਪਹਿਲ ਦੇਣ ਲਈ ਗੁਲਾਬੀ ਰੰਗ ਦੀ ਸਲਿਪਾਂ ਦਿੱਤੀਆਂ ਜਾਂਦੀਆਂ ਹਨ ਅਤੇ ਓ.ਪੀ.ਡੀ. 'ਚ ਵੀ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਦੇਖਿਆ ਜਾਂਦਾ ਹੈ | ਇਸ ਤਰ੍ਹਾਂ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕੀਤੀ ਗਈ ਕਿ ਉਹ ਬੈਂਕਾਂ ਨੂੰ ਨਿਰਦੇਸ਼ ਦੇਣ ਕਿ ਬਜ਼ੁਰਗਾਂ ਸਬੰਧੀ ਸਾਰੇ ਬੈਂਕ ਦੇ ਕਾਰਜ ਪਹਿਲ ਦੇ ਆਧਾਰ ਉੱਤੇ ਕੀਤੇ ਜਾਣ ਤਾਂ ਜੋ ਬਜ਼ੁਰਗਾਂ ਨੂੰ ਲੰਮੇ ਸਮੇਂ ਲਈ ਆਪਣੀ ਵਾਰੀ ਦਾ ਇੰਤਜ਼ਾਰ ਨਾ ਕਰਨਾ ਪਾਵੇ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਹਰ ਇਕ ਬਲਾਕ ਦੇ ਪੰਜ ਸਕੂਲਾਂ 'ਚ ਸਵੇਰ ਦੀ ਸਭਾ 'ਚ ਬਜ਼ੁਰਗਾਂ ਦੀ ਅਹਿਮੀਅਤ ਅਤੇ ਉਨ੍ਹਾਂ ਦੇ ਸਨਮਾਨ ਪ੍ਰਤੀ ਵਿਦਿਆਰਥੀਆਂ ਨੂੰ ਦੱਸਿਆ ਜਾਵੇ | ਨਾਲ ਹੀ ਇਨ੍ਹਾਂ ਸਕੂਲਾਂ 'ਚ ਪੜ੍ਹੇ ਬੱਚਿਆਂ ਨੂੰ ਆਪਣੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਨਾਲ ਬਿਤਾਏ ਸਮੇਂ ਬਾਰੇ ਵੀ ਚਰਚਾ ਕਰਨ ਲਈ ਕਿਹਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵੀ ਬਜ਼ੁਰਗ ਬੇ-ਸਹਾਰਾ ਜਾਂ ਲੋੜਵੰਦ ਮਿਲਦਾ ਹੈ ਤਾਂ ਉਸ ਨੂੰ ਬਿਰਧ ਆਸ਼ਰਮ ਵਿਖੇ ਭੇਜਿਆ ਜਾਵੇ | ਵਧੇਰੀ ਜਾਣਕਾਰੀ ਲਈ ਸੁਪਰਡੈਂਟ 8728045025 ਵੀਰਪਾਲ ਕੌਰ ਨੂੰ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਡੀ.ਐਸ.ਪੀ. ਤਪਾ ਗੁਰਵਿੰਦਰ ਸਿੰਘ, ਡਿਪਟੀ ਜ਼ਿਲ੍ਹਾ ਅਟਾਰਨੀ ਸੋਨੀ ਗਰਗ, ਜੇ.ਈ. ਪੀ.ਡਬਲਿਊ.ਡੀ. ਸੰਦੀਪ ਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਤੋਂ ਰਾਕੇਸ਼ ਕੁਮਾਰ, ਕਾਰਜਕਾਰੀ ਇੰਜੀਨੀਅਰ ਨਗਰ ਕੌਂਸਲ ਤਪਾ ਹਰਪ੍ਰੀਤ ਸਿੰਘ, ਬੀ.ਡੀ.ਪੀ.ਓ. ਸ਼ਹਿਣਾ ਜੁਗਰਾਜ ਸਿੰਘ, ਸੀ.ਡੀ.ਪੀ.ਓ. ਹਰਮੀਤ ਕੌਰ, ਲੀਡ ਬੈਂਕ ਮੈਨੇਜਰ ਗੁਰਪ੍ਰਮਿੰਦਰ ਸਿੰਘ, ਸੋਸ਼ਲ ਵੈੱਲਫੇਅਰ ਮੈਂਬਰ ਸ੍ਰੀ ਸਰਵਨ ਸਿੰਘ, ਸ੍ਰੀ ਰਾਜ ਕੁਮਾਰ ਜਿੰਦਲ, ਸ੍ਰੀਮਤੀ ਸੰਦੀਪ ਕੌਰ, ਸ੍ਰੀਮਤੀ ਸੁਰਿੰਦਰ ਰਾਣੀ, ਸ੍ਰੀ ਉਜਾਗਰ ਸਿੰਘ, ਸ੍ਰੀ ਰਾਜੇਸ਼ ਕੁਮਾਰ ਭੁਟਾਨੀ, ਸ੍ਰੀ ਲੱਖਪੱਤ ਰਾਏ ਹਾਜ਼ਰ ਸਨ |

ਪਿਛਲੀ ਖ਼ਬਰ ਐਸ.ਬੀ.ਐਸ. ਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ <br/> ਅਗਲੀ ਖ਼ਬਰ ਐੱਸ.ਐੱਸ.ਡੀ. ਕਾਲਜ ਵਿਖੇ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।