29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਐਸ.ਬੀ.ਐਸ. ਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ <br/>

ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਪੀ.ਐਲ.ਵੀ. ਰੇਨੂਕਾ ਗਰਗ | ਅਜੀਤ ਤਸਵੀਰ <br/> 19-11-2025
ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਬਰਨਾਲਾ ਦੇ ਪੀ.ਐਲ.ਵੀ ਰੇਨੂਕਾ ਗਰਗ ਨੇ ਵਿਦਿਆਰਥੀਆਂ ਨੂੰ ਕਾਨੂੰਨੀ ਹੱਕਾਂ, ਸੁਰੱਖਿਆ ਪ੍ਰਣਾਲੀਆਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਬੱਚਿਆਂ ਨੂੰ ਅÏਰਤਾਂ ਦਾ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013 ਬਾਰੇ ਵੀ ਦੱਸਿਆ | ਇਹ ਕਾਨੂੰਨ ਅÏਰਤਾਂ ਅਤੇ ਕੰਮਕਾਜ ਵਾਲੇ ਸਥਾਨਾਂ ਤੇ ਹਰ ਵਿਅਕਤੀ ਦੀ ਸੁਰੱਖਿਆ ਲਈ ਬਹੁਤ ਮਹੱਤਵਪੂਰਨ ਹੈ | ਸੈਮੀਨਾਰ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਪੱੁਛੇ ਸਵਾਲਾਂ ਦੇ ਜਵਾਬ ਵੀ ਦਿੱਤੇ | ਇਸ ਮੌਕੇ ਪਿ੍ੰਸੀਪਲ ਕਮਲਜੀਤ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹਾਦਤ ਮੌਕੇ ਸੂਬਾਈ ਸੈਮੀਨਾਰ ਤੇ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਬਾਬਾ ਫੂਲ ਬਿਰਧ ਆਸ਼ਰਮ ਦਾ ਕੀਤਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।