ਮਹਿਲ ਕਲਾਂ, 18 ਨਵੰਬਰ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਮੌੜ ਨੇ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਸਮਾਗਮਾਂ ਵਿਚ ਸ਼ਾਮਿਲ ਹੋਣ ਉਪਰੰਤ ਪਿੰਡ ਖਿਆਲੀ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ | ਇਸ ਮੌਕੇ ਬੋਲਦਿਆਂ ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਜ਼ਿਲ੍ਹਾ ਭਰ ਅੰਦਰ ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਤਿੰਨੇ ਵਿਧਾਨ ਸਭਾ ਹਲਕਿਆਂ ਅੰਦਰ ਕਾਂਗਰਸ ਸੰਗਠਨ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਉਨ੍ਹਾਂ ਸਮੂਹ ਵਰਕਰਾਂ ਨੂੰ ਕਾਂਗਰਸ ਦੀ ਮਜ਼ਬੂਤੀ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਹਰਜਿੰਦਰ ਸਿੰਘ, ਚਮਕੌਰ ਸਿੰਘ ਨੰਬਰਦਾਰ, ਬੰਤ ਸਿੰਘ, ਲਾਲ ਸਿੰਘ, ਪ੍ਰੀਤਮ ਸਿੰਘ, ਕਿ੍ਸ਼ਨ ਬਲਦੇਵ, ਜਗਸੀਰ ਸਿੰਘ, ਰਾਜਵਿੰਦਰ ਸਿੰਘ, ਲਛਮਣ ਸਿੰਘ, ਹਰਦੀਪ ਸਿੰਘ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ, ਮਨਮੋਹਨ ਸਿੰਘ, ਭਰਪੂਰ ਸਿੰਘ, ਜਗਰੂਪ ਸਿੰਘ, ਕੌਰ ਸਿੰਘ ਫ਼ੌਜੀ, ਸੁਮਨ ਸਿੰਘ ਆਦਿ ਹਾਜ਼ਰ ਸਨ |