ਬਰਨਾਲਾ, 19 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪ੍ਰੀ-ਪ੍ਰਾਇਮਰੀ ਵਿੰਗ (ਪਹਿਲੀ ਤੇ ਦੂਜੀ ਕਲਾਸ) ਦੇ ਵਿਦਿਆਰਥੀਆਂ ਨੇ ਭਾਗ ਲਿਆ | ਖੇਡ ਮੁਕਾਬਲਿਆਂ ਦਾ ਉਦਘਾਟਨ ਸੰਸਥਾ ਦੇ ਐਮ.ਡੀ. ਸ੍ਰੀ ਕਪਿਲ ਮਿੱਤਲ ਨੇ ਆਕਾਸ਼ ਵਿਚ ਗ਼ੁਬਾਰੇ ਛੱਡ ਕੇ ਕੀਤਾ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਦਲਜੀਤ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਮਦਰ ਟੀਚਰ ਸਕੂਲ ਵਿਖੇ ਖੇਡ ਮੁਕਾਬਲੇ ਕਰਵਾਏ <br/>
ਮਦਰ ਟੀਚਰ ਸਕੂਲ ਬਰਨਾਲਾ ਵਿਖੇ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਪ੍ਰਬੰਧਕ ਤੇ ਸਟਾਫ਼ | ਅਜੀਤ ਤਸਵੀਰ<br/>
20-11-2025