20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੁਲਿਸ ਵਲੋਂ ਨਸ਼ਾ ਕਰਨ ਵਾਲੇ 3 ਵਿਅਕਤੀ ਕਾਬੂ, ਦੋ ਵੱਖ-ਵੱਖ ਮਾਮਲੇ ਦਰਜ <br/>

ਅਜੀਤ ਡੈਸਕ 20-11-2025
ਬਰਨਾਲਾ, 19 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਨਸ਼ਾ ਕਰ ਰਹੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਵੱਖ-ਵੱਖ ਦੋ ਮਾਮਲੇ ਦਰਜ ਕੀਤੇ ਗਏ ਹਨ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਬੂਟਾ ਸਿੰਘ ਪੱੁਤਰ ਸੇਰ ਸਿੰਘ ਵਾਸੀ ਹੰਡਿਆਇਆ ਦੁਸ਼ਹਿਰੇ ਗਰਾਊਾਡ ਨਜ਼ਦੀਕ ਨਸ਼ਾ ਕਰ ਰਿਹਾ ਹੈ | ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ ਇਕ ਲਾਈਟਰ, ਇਕ ਪੰਨੀ ਸਿਲਵਰ, 10 ਰੁਪਏ ਦਾ ਨੋਟ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੌਲਦਾਰ ਰੀਤੂ ਰਾਣੀ ਅਨੁਸਾਰ ਸਤਗੁਰ ਸਿੰਘ ਪੱੁਤਰ ਮੱਤਾ ਰਾਮ ਵਾਸੀ ਪੰਧੇਰ, ਆਜ਼ਾਦ ਸਿੰਘ ਪੱੁਤਰ ਜੰਗ ਸਿੰਘ ਵਾਸੀ ਭੁਰਾਲ ਪ੍ਰੇਮ ਪ੍ਰਧਾਨ ਮਾਰਕੀਟ ਨਜ਼ਦੀਕ ਬੈਠੇ ਨਸ਼ਾ ਕਰ ਰਹੇ ਸਨ | ਦੋਵੇਂ ਜਣਿਆਂ ਨੂੰ ਕਾਬੂ ਕਰ ਕੇ ਇਕ ਲਾਈਟਰ, 10 ਰੁਪਏ ਦਾ ਨੋਟ, ਸਿਲਵਰ ਪੰਨੀ ਬਰਾਮਦ ਕਰਦਿਆਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਪੁਲਿਸ ਨੇ ਲਾਹਣ ਬਰਾਮਦ ਕਰਕੇ ਪਰਚਾ ਦਰਜ ਕੀਤਾ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਖੇਡ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।