20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਟਰਾਈਡੈਂਟ ਗਰੁੱਪ ਦੇ ਮੁਫ਼ਤ ਮੈਗਾ ਮੈਡੀਕਲ ਕੈਂਪ ਦਾ ਚੌਥਾ ਪੜਾਅ ਹੋਇਆ ਸ਼ੁਰੂ <br/>

ਟਰਾਈਡੈਂਟ ਗਰੁੱਪ ਵਲੋਂ ਲਗਾਏ 'ਮੁਫ਼ਤ ਮੈਗਾ ਮੈਡੀਕਲ ਕੈਂਪ' 'ਚ ਚੈੱਕਅਪ ਲਈ ਪਹੁੰਚੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਠੀਕਰੀਵਾਲਾ ਦੀਆਂ ਵਿਦਿਆਰਥਣਾਂ | ਅਜੀਤ ਤਸਵੀਰ <br/> 20-11-2025
ਬਰਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਸ਼ੁਰੂ ਕੀਤਾ ਗਿਆ 'ਮੁਫ਼ਤ ਮੈਗਾ ਮੈਡੀਕਲ ਕੈਂਪ 2025' ਅੱਜ 19 ਨਵੰਬਰ ਨੂੰ ਚੌਥੇ ਪੜ੍ਹਾਅ 'ਚ ਦਾਖ਼ਲ ਹੋ ਗਿਆ ਹੈ | ਚੌਥੇ ਪੜ੍ਹਾਅ ਦੇ ਪਹਿਲੇ ਦਿਨ ਵੱਡੀ ਗਿਣਤੀ 'ਚ ਮਰੀਜ਼ਾਂ ਸਣੇ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਚੈਕਅਪ ਕਰਵਾਇਆ | ਜਿਨ੍ਹਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਠੀਕਰੀਵਾਲਾ ਦੀਆਂ ਨੌਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਅਤੇ ਸਕੂਲ ਫ਼ਾਰ ਡੈੱਫ ਬਰਨਾਲਾ ਦੇ ਪੰਜਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਬੱਚੇ ਵੀ ਆਪਣੇ ਅਧਿਆਪਕਾਂ ਰੁਮਿੰਦਰ ਕੌਰ, ਕਿ੍ਸ਼ਨਾ ਤੇ ਸਿਮਰਨ ਨਾਲ ਕੈਂਪ 'ਚ ਪੁੱਜੇ | ਟਰਾਈਡੈਂਟ ਗਰੁੱਪ ਦੇ ਸਟਾਫ਼ ਮੈਂਬਰ ਕੈਂਪ ਇੰਚਾਰਜ਼ ਪਵਨ ਸਿੰਗਲਾ, ਚਰਨਜੀਤ ਸਿੰਘ, ਜਗਰਾਜ ਪੰਡੋਰੀ, ਗੁਰਵਿੰਦਰ ਕੌਰ ਰਜਿਸਟਰੇਸ਼ਨ ਤੋਂ ਲੈ ਕੇ ਡਾਕਟਰਾਂ ਤੋਂ ਚੈੱਕਅੱਪ ਕਰਵਾ ਦਵਾਈਆਂ ਦਵਾਉਣ ਤੱਕ ਮਰੀਜ਼ਾਂ ਦੀ ਹਰ ਸੰਭਵ ਸਹਾਇਤਾ ਕੀਤੀ | ਇਸ ਤੋਂ ਇਲਾਵਾ ਕੌਂਸਲਰ ਧਰਮ ਸਿੰਘ ਫ਼ੌਜੀ, ਕੌਂਸਲਰ ਹਰਬਖ਼ਸ਼ੀਸ਼ ਸਿੰਘ ਗੋਨੀ, ਕੰਵਲਜੀਤ ਸਿੰਘ ਸ਼ੀਤਲ ਵੀ ਆਪਣੇ ਵਾਰਡਾਂ 'ਚੋਂ ਮਰੀਜ਼ਾਂ ਨੂੰ ਚੈੱਕਅੱਪ ਲਈ ਪ੍ਰੇਰਿਤ ਕਰ ਲੈ ਕੇ ਆਏ | ਮਰੀਜ਼ਾਂ ਨੇ ਜਿੱਥੇ ਸੀ.ਐੱਸ.ਪੀ. ਹਸਪਤਾਲ ਲੁਧਿਆਣਾ ਦੇ ਮਾਹਰ ਡਾਕਟਰਾਂ ਤੋਂ ਇਲਾਜ਼ ਕਰਵਾ ਮੁਫ਼ਤ 'ਚ ਦਵਾਈਆਂ ਹਾਸਲ ਕੀਤੀਆਂ ਉੱਥੇ ਹੀ ਟਰਾਈਡੈਂਟ ਗਰੁੱਪ ਵਲੋਂ ਕੀਤੇ ਜਾ ਰਹੇ ਇਸ ਨੇਕ ਉਪਰਾਲੇ ਲਈ ਗਰੁੱਪ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਪਦਮਸ਼੍ਰੀ ਰਾਜਿੰਦਰ ਗੁਪਤਾ, ਸੀ.ਐੱਸ.ਆਰ. ਹੈੱਡ ਮੈਡਮ ਮਧੂ ਗੁਪਤਾ ਅਤੇ ਸੀ.ਐਕਸ.ਓ. ਸ਼੍ਰੀ ਅਭਿਸ਼ੇਕ ਗੁਪਤਾ ਦਾ ਧੰਨਵਾਦ ਕੀਤਾ | ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਲਗਾਏ ਗਏ ਵਿਸ਼ੇਸ਼ ਮੈਡੀਕਲ ਕੈਂਪ ਦੌਰਾਨ, ਕੰਨ, ਨੱਕ ਅਤੇ ਗਲੇ ਦੇ ਮਾਹਰ ਡਾ: ਦੀਕਸ਼ਾ ਨੇ ਮਰੀਜ਼ਾਂ ਦਾ ਚੈੱਕਅੱਪ ਕੀਤਾ ਅਤੇ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ 'ਚ ਨੱਕ 'ਚ ਐਲਰਜ਼ੀ ਹੋਣ, ਛੀਕਾਂ ਆਉਣ ਤੇ ਰੇਸ਼ਾ ਬਣਨ ਦੀ ਜ਼ਿਆਦਾ ਦਿੱਕਤ ਆਉਂਦੀ ਹੈ | ਇਸੇ ਤਰ੍ਹਾਂ ਗਲੇ 'ਚ ਦਰਦ, ਭੋਜਨ ਖਾਣ 'ਚ ਦਿੱਕਤ ਅਤੇ ਅਵਾਜ਼ 'ਚ ਬਦਲਾਅ ਆਉਣ 'ਤੇ ਤੁਰੰਤ ਡਾਕਟਰ ਨੂੰ ਦਿਖਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕੰਨ, ਨੱਕ ਅਤੇ ਗਲੇ ਦੀਆਂ ਸਮੱਸਿਆਵਾਂ ਦੇ ਸ਼ੁਰੂਆਤੀ ਲੱਛਣਾਂ ਨੂੰ ਅਣਗੌਲਿਆ ਨਾ ਕੀਤਾ ਜਾਵੇ | ਬਿਮਾਰੀਆਂ ਤੋਂ ਬਚਣ ਲਈ ਦਵਾਈ ਦੇ ਨਾਲ-ਨਾਲ ਖਾਣ-ਪੀਣ ਦਾ ਪਰਹੇਜ਼ ਅਤੇ ਸਹੀ ਜੀਵਨ ਸ਼ੈਲੀ ਅਪਣਾਉਣੀ ਬਹੁਤ ਜ਼ਰੂਰੀ ਹੈ | ਕੈਂਪ ਵਿਚ ਪਹੁੰਚੇ ਬਜ਼ੁਰਗ ਸੁਖਦੇਵ ਸਿੰਘ ਵਾਸੀ ਕਰਮਗੜ੍ਹ, ਪਾਲ ਕੌਰ ਵਾਸੀ ਵਜੀਦਕੇ, ਹਰਜਿੰਦਰ ਸਿੰਘ ਤੇ ਗੁਰਮੇਲ ਕੌਰ ਵਾਸੀ ਬਰਨਾਲਾ ਆਦਿ ਮਰੀਜ਼ਾਂ ਨੇ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿਚ ਇਲਾਜ ਕਰਵਾਉਣਾ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ਪਰ ਸ੍ਰੀ ਰਜਿੰਦਰ ਗੁਪਤਾ ਵਲੋਂ ਸ਼ੁਰੂ ਕੀਤਾ ਗਿਆ ਇਹ ਮੁਫ਼ਤ ਕੈਂਪ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ |

ਪਿਛਲੀ ਖ਼ਬਰ ਚੋਰੀ ਕੀਤੇ ਵਾਹਨਾਂ 'ਤੇ ਜਾਅਲੀ ਨੰਬਰ ਪਲੇਟਾਂ ਲਾ ਕੇ ਵੇਚਣ ਦੇ ਦੋਸ਼ 'ਚ 2 ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਸ੍ਰੀ ਸ੍ਰੀ 1008 ਮਹੰਤ ਜੰਗੀਰ ਦਾਸ ਦੀ ਬਰਸੀ ਸੰਬੰਧੀ ਧਾਰਮਿਕ ਸਮਾਗਮ 22 ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।