20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਚੋਰੀ ਕੀਤੇ ਵਾਹਨਾਂ 'ਤੇ ਜਾਅਲੀ ਨੰਬਰ ਪਲੇਟਾਂ ਲਾ ਕੇ ਵੇਚਣ ਦੇ ਦੋਸ਼ 'ਚ 2 ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 20-11-2025
ਭਦੌੜ, 19 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਭਦੌੜ ਥਾਣਾ ਪੁਲਿਸ ਨੇ ਚੋਰੀ ਕੀਤੇ ਵਾਹਨਾਂ 'ਤੇ ਜਾਅਲੀ ਨੰਬਰ ਪਲੇਟਾਂ ਲਾ ਕੇ ਵੇਚਣ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਦੌੜ ਥਾਣਾ ਇੰਚਾਰਜ ਇੰਸ: ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਹੌਲਦਾਰ ਰਾਜਵਿੰਦਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਚਮਕੌਰ ਸਿੰਘ ਪੁੱਤਰ ਮੇਜਰ ਸਿੰਘ ਅਤੇ ਹਰਦੇਵ ਸਿੰਘ ਪੁੱਤਰ ਚਮਕੌਰ ਸਿੰਘ ਚੋਰੀ ਕੀਤੇ ਵਾਹਨ ਖਰੀਦ ਦੇ ਹਨ, ਉਨ੍ਹਾਂ 'ਤੇ ਜਾਅਲੀ ਨੰਬਰ ਪਲੇਟਾਂ ਲਗਾਉਂਦੇ ਹਨ ਅਤੇ ਅੱਗੇ ਵੇਚਦੇ ਹਨ | ਜਾਂਚ ਕਰਨ 'ਤੇ ਉਨ੍ਹਾਂ ਨੂੰ ਚੋਰੀ ਕੀਤੀ ਬਰੀਜ਼ਾ ਸਮੇਤ ਗਿ੍ਫ਼ਤਾਰ ਕਰ ਲਿਆ ਹੈ ਜਦ ਉਸ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਉਸ 'ਤੇ ਜਾਅਲੀ ਨੰਬਰ ਲਾਇਆ ਹੋਇਆ ਹੈ | ਜਿਸ 'ਤੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਰਿਮਾਂਡ ਦੌਰਾਨ ਕੀਤੀ ਗਈ ਪੁਛਗਿੱਛ ਤੋਂ ਬਾਅਦ ਇਕ ਹੋਰ ਬਿਨਾਂ ਨੰਬਰ ਵਾਲੀ ਬਰੀਜ਼ਾ ਕਾਰ ਬਰਾਮਦ ਕੀਤੀ ਗਈ ਹੈ | ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਦੋ ਚੋਰੀ ਦੀਆਂ ਬਰੀਜ਼ਾ ਕਾਰਾਂ ਬਰਾਮਦ ਹੋਈਆਂ ਹਨ | ਅੱਜ ਅਦਾਲਤ ਵਿਚ ਪੇਸ਼ ਕਰ ਕੇ ਉਨ੍ਹਾਂ ਦਾ ਹੋਰ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਚੋਰੀ ਹੋਏ ਹੋਰ ਵਾਹਨ ਬਰਾਮਦ ਹੋਣ ਦੀ ਸੰਭਾਵਨਾ ਹੈ | ਇਸ ਸਮੇਂ ਪੁਲਿਸ ਕਰਮਚਾਰੀ ਲਿਵਤਾਰ ਸਿੰਘ ਅਤੇ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਪੁਲਿਸ ਵਲੋਂ ਵੱਖ-ਵੱਖ ਪਿੰਡਾਂ 'ਚ ਪਬਲਿਕ ਮੀਟਿੰਗਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ <br/>... ਅਗਲੀ ਖ਼ਬਰ ਟਰਾਈਡੈਂਟ ਗਰੁੱਪ ਦੇ ਮੁਫ਼ਤ ਮੈਗਾ ਮੈਡੀਕਲ ਕੈਂਪ ਦਾ ਚੌਥਾ ਪੜਾਅ ਹੋਇਆ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।