20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ

ਅਜੀਤ ਡੈਸਕ 20-11-2025
ਬਰਨਾਲਾ, 19 ਨਵੰਬਰ (ਅਸ਼ੋਕ ਭਾਰਤੀ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਇਕਾਈ ਪ੍ਰਧਾਨ ਪਰਦੀਪ ਕੁਮਾਰ ਅਤੇ ਸਟੇਟ ਮੀਤ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਡਿਜੀਟਲ ਯੁੱਗ ਨਾਲ ਜੋੜਨ ਵੱਲ ਇਤਿਹਾਸਕ ਕਦਮ ਲੈਂਦਿਆਂ ਅਤੇ ਮੌਜੂਦਾ ਡਿਜੀਟਲ ਯੁੱਗ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੋਰਡ ਦੇ ਚੇਅਰਮੈਨ ਡਾ: ਅਮਰਪਾਲ ਸਿੰਘ ਵਲੋਂ ਅਕਾਦਮਿਕ ਕੌਂਸਲ ਦੀ ਮੀਟਿੰਗ ਵਿਚ ਕੰਪਿਊਟਰ ਸਾਇੰਸ ਵਿਸ਼ੇ ਦੇ 10ਵੀਂ ਅਤੇ 12ਵੀਂ ਜਮਾਤ ਦੇ ਪੇਪਰ ਦੀ ਤਿਆਰੀ ਅਤੇ ਜਾਂਚ ਬੋਰਡ ਵਲੋਂ ਕਰਨ ਅਤੇ ਨਾਲ ਹੀ ਵਿਸ਼ੇ ਦੀ ਪ੍ਰੈਕਟੀਕਲ ਪ੍ਰੀਖਿਆ ਬਾਹਰੀ ਪ੍ਰੀਖਿਅਕਾਂ ਰਾਹੀਂ ਕਰਵਾਉਣ ਦੇ ਫ਼ੈਸਲੇ ਦਾ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਵਲੋਂ ਸਵਾਗਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕੰਪਿਊਟਰ ਸਾਇੰਸ ਵਿਸ਼ਾ ਜਮਾਤ 6ਵੀਂ ਤੋਂ 12ਵੀਂ ਤੱਕ ਲਾਜ਼ਮੀ ਵਿਸ਼ੇ ਦੇ ਤੌਰ 'ਤੇ ਪੜਾਇਆ ਜਾ ਰਿਹਾ ਸੀ ਪਰ ਹੁਣ ਤੱਕ ਇਸ ਦੀ ਸਿਰਫ਼ ਗਰੇਡਿੰਗ ਹੀ ਕੀਤੀ ਜਾਂਦੀ ਸੀ ਅਤੇ ਇਸ ਦੇ ਅੰਕਾਂ ਦਾ ਵਿਦਿਆਰਥੀਆਂ ਦੇ ਕੁੱਲ ਨਤੀਜੇ ਵਿਚ ਵੱਡਾ ਯੋਗਦਾਨ ਨਹੀਂ ਹੁੰਦਾ ਸੀ | ਪੰਜਾਬ ਬੋਰਡ ਵਲੋਂ ਲਏ ਇਸ ਫ਼ੈਸਲੇ ਨਾਲ ਹੁਣ ਕੰਪਿਊਟਰ ਸਾਇੰਸ ਵਿਸ਼ੇ ਦੇ ਅੰਕ ਬੋਰਡ ਦੇ ਨਤੀਜੇ ਵਿਚ ਕੁੱਲ ਅੰਕਾਂ ਵਿਚ ਸ਼ਾਮਿਲ ਕੀਤੇ ਜਾਣਗੇ ਅਤੇ ਮਾਰਕਸ਼ੀਟ ਵਿਚ ਦਰਜ ਹੋਣਗੇ ਜਿਸ ਨਾਲ ਵਿਦਿਆਰਥੀਆਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਉਨ੍ਹਾਂ ਦੀ ਮਿਹਨਤ ਦਾ ਸਹੀ ਮੁਲਾਂਕਣ ਹੋਵੇਗਾ | ਉਨ੍ਹਾਂ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਵਲੋਂ ਲੰਮੇ ਸਮੇਂ ਤੋਂ ਵਿਸ਼ੇ ਨੂੰ ਗ੍ਰੇਡਿੰਗ ਦੀ ਥਾਂ 'ਤੇ ਅੰਕ ਸ਼ਾਮਿਲ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਹੋਣ ਬੋਰਡ ਦੇ ਇਸ ਫ਼ੈਸਲੇ ਨਾਲ ਅਜੋਕੇ ਸਮੇਂ ਦੀ ਕੰਪਿਊਟਰ ਸਿੱਖਿਆ ਵਿਚ ਮਹੱਤਵਪੂਰਨ ਸੁਧਾਰ ਆਵੇਗਾ | ਇਸ ਮੌਕੇ ਜਤਿੰਦਰ ਕੁਮਾਰ, ਅਵਤਾਰ ਸਿੰਘ ਕੁਤਬਾ, ਨਿਰਭੈ ਸਿੰਘ, ਅਵਤਾਰ ਸਿੰਘ ਤਪਾ, ਜਸਵੀਰ ਸਿੰਘ, ਭੁਪਿੰਦਰ ਸਿੰਘ, ਗੁਰਬਿੰਦਰ ਸਿੰਘ, ਕਿਰਨਦੀਪ ਸਿੰਘ, ਸੁਖਜੀਤ ਕੌਰ, ਜਸਪਾਲ ਕੌਰ, ਵਿਪੁਲ ਕੁਮਾਰ, ਜਸਵੀਰ ਸਿੰਘ, ਤਰਸੇਮ ਸਿੰਘ, ਧਰਮਪਾਲ, ਰਾਧੇ ਸ਼ਿਆਮ, ਸੁਮਨਦੀਪ ਕੌਰ ਅਤੇ ਹੋਰ ਕੰਪਿਊਟਰ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਿਖੇ 'ਮੂਟ ਕੋਰਟ' ਸੈਸ਼ਨ ਦਾ ਆਯੋਜਨ ਅਗਲੀ ਖ਼ਬਰ ਪੁਲਿਸ ਵਲੋਂ ਵੱਖ-ਵੱਖ ਪਿੰਡਾਂ 'ਚ ਪਬਲਿਕ ਮੀਟਿੰਗਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।