ਬਰਨਾਲਾ, 19 ਨਵੰਬਰ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ 'ਮੂਟ ਕੋਰਟ' ਸੈਸ਼ਨ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਲਾਅ ਬੈਚ ਦੇ ਬੱਚਿਆਂ ਨੇ ਭਾਗ ਲਿਆ | ਪਿ੍ੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਵਿਦਿਆਰਥੀਆਂ ਨੂੰ ਕਾਨੂੰਨੀ ਸਮਝ, ਭਰੋਸੇ ਅਤੇ ਸੰਚਾਰ ਕਾਬਲੀਅਤ ਸਬੰਧੀ ਜਾਣਕਾਰੀ ਦਿੱਤੀ | ਇਸ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅਦਾਲਤੀ ਕਾਰਵਾਈ ਦੀ ਵਿਵਹਾਰਿਕ ਸਮਝ ਦੇਣਾ ਸੀ, ਤਾਂ ਜੋ ਉਹ ਜਾਣ ਸਕਣ ਕਿ ਕਾਨੂੰਨੀ ਤਰਕ ਕਿਵੇਂ ਤਿਆਰ, ਪੇਸ਼ ਅਤੇ ਬਚਾਅ ਕੀਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਸੈਸ਼ਨ ਸਿਰਫ਼ ਕਾਨੂੰਨੀ ਸਮਝ ਨੂੰ ਮਜ਼ਬੂਤ ਨਹੀਂ ਕਰਦੀਆਂ, ਸਗੋਂ ਭਰੋਸਾ, ਵਿਸ਼ਲੇਸ਼ਣਾਤਮਿਕ ਸੋਚ ਅਤੇ ਸੰਚਾਰ ਕਾਬਲੀਅਤ ਵੀ ਵਿਕਸਿਤ ਕਰਦੀਆਂ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |