ਬਰਨਾਲਾ, 19 ਨਵੰਬਰ (ਰਾਜ ਪਨੇਸਰ)-ਸ਼ਹਿਰ ਬਰਨਾਲਾ ਦੇ ਆਲ਼ੇ ਦੁਆਲੇ ਦੇ ਪਿੰਡਾਂ 'ਚ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲੇ ਵਿਅਕਤੀਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਕਰਮਜੀਤ ਸਿੰਘ ਪੱੁਤਰ ਅਜੈਬ ਸਿੰਘ ਵਾਸੀ ਬਰਨਾਲਾ ਸ਼ਹਿਰ ਦੇ ਆਲੇ ਦੁਆਲੇ ਦੇ ਪਿੰਡਾਂ ਵਿਚ ਤੁਰ ਫਿਰ ਕੇ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |