20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ <br/>

ਪਿੰਡ ਹਮੀਦੀ ਵਿਖੇ ਕਰਵਾਏ ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਸਮੇਂ ਪ੍ਰਬੰਧਕ, ਸਟਾਫ਼ ਮੈਂਬਰ | ਅਜੀਤ ਤਸਵੀਰ <br/> 20-11-2025
ਮਹਿਲ ਕਲਾਂ, 19 ਨਵੰਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ ਹਮੀਦੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ ਗਏ | ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਜਿਨ੍ਹਾਂ ਨੇ ਧਰਮ, ਮਨੁੱਖਤਾ ਅਤੇ ਨਿਆਂ ਦੀ ਰੱਖਿਆ ਲਈ ਬਲੀਦਾਨ ਦਿੱਤਾ, ਉਨ੍ਹਾਂ ਦੀ ਸ਼ਹਾਦਤ ਦੇ ਪਵਿੱਤਰ ਸੰਦੇਸ਼ ਨੂੰ ਬੱਚਿਆਂ ਤੱਕ ਪਹੁੰਚਾਉਣ ਲਈ ਇਹ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ 'ਚ ਵਿਦਿਆਰਥੀਆਂ ਨੇ ਟੀਮਾਂ ਰੂਪ ਦੇ 'ਚ ਭਾਗ ਲਿਆ ਅਤੇ ਗੁਰੂ ਸਾਹਿਬ ਦੇ ਜੀਵਨ, ਬਾਣੀ, ਉਪਦੇਸ਼ ਅਤੇ ਸ਼ਹਾਦਤ ਸਬੰਧੀ ਪ੍ਰਸ਼ਨਾਂ ਦੇ ਜਵਾਬ ਦਿੱਤੇ | ਜੱਜਮੈਂਟ ਦੀ ਜ਼ਿੰਮੇਵਾਰੀ ਮੈਡਮ ਜਸਪ੍ਰੀਤ ਕੌਰ, ਗੁਰਦੀਪ ਸਿੰਘ ਅਤੇ ਚਮਕੌਰ ਸਿੰਘ ਨੇ ਬਾਖ਼ੂਬੀ ਨਿਭਾਈ | ਮੁੱਖ ਅਧਿਆਪਕ ਅਸ਼ਵਨੀ ਕੁਮਾਰ ਨੇ ਖ਼ੁਦ ਵੀ ਬੱਚਿਆਂ ਨਾਲ ਪ੍ਰਸ਼ਨ-ਉੱਤਰ ਰਾਹੀਂ ਸੰਵਾਦ ਸੈਸ਼ਨ ਕੀਤਾ ਅਤੇ ਉਨ੍ਹਾਂ ਦਾ ਮਨੋਬਲ ਵਧਾਉਂਦੇ ਹੋਏ ਕਿਹਾ, ਗੁਰੂਸਾਹਿਬਾਨ ਦੀ ਸ਼ਹਾਦਤ ਸਾਨੂੰ ਮਨੁੱਖਤਾ, ਸਚਾਈ ਅਤੇ ਸਹਿਣਸ਼ੀਲਤਾ ਦਾ ਰਾਹ ਦਿਖਾਉਂਦੀ ਹੈ | ਬੱਚਿਆਂ ਨੂੰ ਆਪਣੇ ਗੌਰਵਮਈ ਇਤਿਹਾਸ ਨਾਲ ਜੋੜਨਾ ਬਹੁਤ ਜ਼ਰੂਰੀ ਹੈ | ਮਾ: ਜਗਸੀਰ ਸਿੰਘ ਸੰਧੂ, ਮੈਡਮ ਸਰਬਜੀਤ ਕੌਰ ਨੇ ਬੱਚਿਆਂ ਦੀ ਤਿਆਰੀ ਅਤੇ ਪ੍ਰਦਰਸ਼ਨ ਦੀ ਸਰਾਹਨਾ ਕੀਤੀ | ਅੰਤਿਮ ਨਤੀਜਿਆਂ ਅਨੁਸਾਰ ਬੀ. ਟੀਮ ਪਹਿਲਾ ਸਥਾਨ, ਸੀ. ਟੀਮ ਦੂਜਾ ਸਥਾਨ ਅਤੇ ਡੀ. ਟੀਮ ਤੀਜਾ ਸਥਾਨ ਹਾਸਲ ਕਰਨ 'ਚ ਕਾਮਯਾਬ ਰਹੀ | ਜੇਤੂ ਟੀਮਾਂ ਦਾ ਸਨਮਾਨ ਕੀਤਾ ਗਿਆ | ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਹ ਗਤੀਵਿਧੀਆਂ ਨਾਲ ਬੱਚਿਆਂ ਵਿਚ ਨਾ ਸਿਰਫ਼ ਗਿਆਨ ਦੀ ਵਾਧਾ ਹੁੰਦਾ ਹੈ, ਸਗੋਂ ਉਨ੍ਹਾਂ 'ਚ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਹੁੰਦੀ ਹੈ |

ਪਿਛਲੀ ਖ਼ਬਰ 7ਵੀਆਂ ਅਥਲੈਟਿਕ ਖੇਡਾਂ ਤੇ ਕਬੱਡੀ ਟੂਰਨਾਮੈਂਟ (ਲੜਕੀਆਂ) 23 ਨੂੰ <br/> ਅਗਲੀ ਖ਼ਬਰ ਫ਼ਤਿਹ ਗਰੱੁਪ ਰਾਮਪੁਰਾ ਨੇ ਧੀਆਂ ਦੀ ਤਾਕਤ ਦਾ ਨਵਾਂ ਇਤਿਹਾਸ ਸਿਰਜਿਆ-ਮਨਜੀਤ ਕੌਰ ਚੱਠਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।