20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਹਾਦਸਾਗ੍ਰਸਤ ਕਾਰ 'ਚੋਂ 60 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ-ਮਾਮਲਾ ਦਰਜ <br/>

ਅਜੀਤ ਡੈਸਕ 20-11-2025
ਤਪਾ ਮੰਡੀ, 19 ਨਵੰਬਰ (ਪ੍ਰਵੀਨ ਗਰਗ)-ਬੀਤੇ ਦਿਨੀਂ ਤਪਾ ਆਲੀਕੇ ਰੋਡ 'ਤੇ ਦੋ ਕਾਰਾਂ ਦੀ ਹੋਈ ਟੱਕਰ 'ਚ ਜਿੱਥੇ ਰਿਟਜ ਕਾਰ 'ਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ, ਉੱਥੇ ਦੂਜੇ ਪਾਸੇ ਦੂਜੀ ਕਾਰ ਵਰਨਾ 'ਚ ਸਵਾਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ ਪ੍ਰੰਤੂ ਵਰਨਾ ਕਾਰ ਵਿਚੋਂ ਪੁਲਿਸ ਨੇ 60 ਕਿੱਲੋ ਭੁੱਕੀ ਬਰਾਮਦ ਕਰ ਕੇ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਮੁੱਦਈ ਵਿਨੋਦ ਕੁਮਾਰ ਵਾਸੀ ਡੰਗਰ ਖੇੜਾ ਜ਼ਿਲ੍ਹਾ ਫ਼ਾਜ਼ਿਲਕਾ ਹਾਲ ਆਬਾਦ ਮਾਡਲ ਟਾਊਨ ਤਪਾ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ਰੀਫ਼ ਖ਼ਾਨ ਨੇ ਦੱਸਿਆ ਕਿ ਹਾਦਸਾ ਵਾਪਰਨ ਦੇ ਤੁਰੰਤ ਬਾਅਦ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ ਸਨ, ਜਿਨ੍ਹਾਂ ਮੌਕੇ 'ਤੇ ਪਹੁੰਚ ਕੇ ਮਿੰਨੀ ਸਹਾਰਾ ਕਲੱਬ ਦੀਆਂ ਐਂਬੂਲੈਂਸਾਂ ਮੰਗਵਾ ਕੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਤਪਾ ਵਿਖੇ ਪਹੁੰਚਾਇਆ | ਜਦ ਕਿ ਪੁਲਿਸ ਨੇ ਵਰਨਾ ਕਾਰ ਵਿਚੋਂ 60 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕਰ ਕੇ ਦੋਸ਼ੀਆਨ ਸੁਖਵਿੰਦਰ ਸਿੰਘ ਉਰਫ ਲਾਡੀ ਪੁੱਤਰ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਰੂੜੇਕੇ ਕਲਾ ਅਤੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਉਰਫ ਭੋਲਾ ਵਾਸੀ ਰੂੜੇਕੇ ਕਲਾਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਪੰਥ ਪ੍ਰਤੀ ਹਮਦਰਦੀ ਰੱਖਣ ਵਾਲੇ ਅਕਾਲੀ ਦਲ ਇਕੱਠੇ ਹੋ ਕੇ 2027 ਵਿਚ ਸਰਕਾਰ ਬਣਾਉਣ-ਪੰਮਾ ਬਾਠ <br/> ਅਗਲੀ ਖ਼ਬਰ ਸੁੰਦਰ ਵਿਹਾਰ ਵੈੱਲਫੇਅਰ ਸੁਸਾਇਟੀ ਦੀ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।