ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਤਲਵੰਡੀ ਸਾਬੋ ਤੋਂ ਚੱਲ ਕੇ ਜ਼ਿਲ੍ਹਾ ਬਰਨਾਲਾ ਵਿਖੇ ਪਹੁੰਚਿਆ | ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਅਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਬਰਨਾਲਾ ਦੇ ਕਚਹਿਰੀ ਚੌਂਕ ਵਿਖੇ ਪੁੱਜਣ 'ਤੇ ਮੈਂਬਰ ਸੰਸਦ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ, ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੇ੍ਰਰਨਾ ਦਾ ਸਰੋਤ ਹੈ | ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸਿੱਖ ਧਰਮ ਦੇ ਆਦਰਸ਼ਾਂ, ਸੱਚ, ਨਿਆਂ, ਧਰਮ ਅਤੇ ਮਨੁੱਖੀ ਹੱਕਾਂ ਦੀ ਰੱਖਿਆ ਲਈ ਅਨੋਖੀ ਅਤੇ ਲਾਸਾਨੀ ਕੁਰਬਾਨੀ ਦਿੱਤੀ | ਉਨ੍ਹਾਂ ਗੁਰੂ ਸਾਹਿਬ ਸਮੇਤ ਉਨ੍ਹਾਂ ਦੇ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਜ਼ਬਰ ਅਤੇ ਧਰਮ-ਪਰਿਵਰਤਨ ਦੇ ਖ਼ਿਲਾਫ਼ ਉਨ੍ਹਾਂ ਨੇ ਇੱਕ ਅਟੱਲ ਚਟਾਨ ਵਾਂਗ ਖਲੋਅ ਕੇ ਦਰਸਾਇਆ ਕਿ ਸਿੱਖ ਧਰਮ ਦੇ ਨਾਇਕ ਕਿਸੇ ਇਕ ਧਰਮ ਲਈ ਨਹੀਂ, ਸਗੋਂ ਪੂਰੇ ਮਨੁੱਖਤਾ ਲਈ ਲੜਦੇ ਹਨ | ਉਨ੍ਹਾਂ ਮਿਤੀ 23 ਤੋਂ 25 ਨਵੰਬਰ ਤੱਕ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਸਾਹਿਬ ਦੇ ਸ਼ਹੀਦੀ ਸਮਾਰੋਹ ਵਿਚ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਵੀ ਕੀਤੀ | ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਮੈਂਬਰ ਐੱਸ.ਸੀ. ਕਮਿਸ਼ਨ ਪੰਜਾਬ ਰੁਪਿੰਦਰ ਸਿੰਘ ਸ਼ੀਤਲ, ਐੱਸ.ਡੀ.ਐਮ. ਮੈਡਮ ਸੋਨਮ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪਿ੍ਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਨਗਰ ਕੀਰਤਨ ਕਚਹਿਰੀ ਚੌਂਕ ਤੋਂ ਆਈ.ਟੀ.ਆਈ. ਚੌਂਕ ਹੁੰਦੇ ਹੋਏ ਅੱਗੇ ਬਡਬਰ ਲਈ ਰਵਾਨਾ ਹੋਇਆ |
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਸਟੈਂਡਰਡ ਚੌਂਕ ਅਤੇ ਬੀ.ਪੀ.ਪੰਪ ਹੰਡਿਆਇਆ ਵਿਖੇ ਨਗਰ ਕੀਰਤਨ ਦਾ ਭਰਵਾ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਬੇਰ ਸਾਹਿਬ ਦੇਗ ਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਤਲਵੰਡੀ ਸਾਬੋ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ ਦਾ ਜ਼ਿਲ੍ਹਾ ਅਧਿਕਾਰੀਆਂ ਸਮੇਤ ਹੋਰ ਇਲਾਕੇ ਦੀਆਂ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਫੁੱਲਾਂ ਦੀ ਵਰਖਾ ਕਰ ਕੇ ਕੀਤਾ | ਇਸ ਮੌਕੇ ਨਛੱਤਰ ਸਿੰਘ ਭਰੀ, ਜੋਗਿੰਦਰ ਸਿੰਘ ਭਰੀ, ਹਾਕਮ ਸਿੰਘ ਭਰੀ, ਜਗਜੀਤ ਸਿੰਘ ਪਨੇਸਰ, ਮੱਖਣ ਸਿੰਘ ਭਰੀ, ਬੂਟਾ ਸਿੰਘ ਭਰੀ, ਮਾ: ਬਿੰਦਰ ਸਿੰਘ ਖੁੱਡੀ, ਮੈਨੇਜਰ ਨਿਰਮਲ ਸਿੰਘ ਰਾਜੀਆ, ਪ੍ਰਧਾਨ ਰਣਧੀਰ ਕੌਸ਼ਲ, ਸਵਰਨਜੀਤ ਸਿੰਘ ਚੁੰਘ, ਮੈਨੇਜਰ ਗੁਲਜ਼ਾਰ ਸਿੰਘ, ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ, ਸਰਪੰਚ ਦਵਿੰਦਰ ਸਿੰਘ, ਸੁਖਵੀਰ ਸਿੰਘ ਬੱਗਾ, ਹਰਦੇਵ ਸਿੰਘ ਸਿੱਧੂ, ਰਾਜਵਿੰਦਰ ਸਿੰਘ ਸਿੱਧੂ, ਗੁਰਮੇਲ ਸਿੰਘ ਭਰੀ, ਬਲਵਿੰਦਰ ਸਿੰਘ ਮਠਾੜੂ, ਮੋਹਨ ਸਿੰਘ ਖ਼ਾਲਸਾ, ਸਤਨਾਮ ਸਿੰਘ ਭਰੀ, ਬਸਾਵਾ ਸਿੰਘ, ਬਲਵੀਰ ਸਿੰਘ ਮਹਿਰਮੀਆਂ, ਹਰਦੇਵ ਕਾਲਾ, ਵਰਿੰਦਰ ਕੁਮਾਰ ਬੱਬਲੂ, ਜਗਸੀਰ ਖ਼ਾਨ ਨੋਨੀ, ਨਿਰੰਜਨ ਸਿੰਘ, ਰੂਪੀ ਕੌਰ, ਸਰਬਜੀਤ ਕੌਰ ਪ੍ਰਧਾਨ, ਆਸ਼ੂਤੋਸ਼ ਗੌਤਮ, ਸ਼ੁਭਮ ਕੁਮਾਰ, ਰਾਜਵਿੰਦਰ ਸਿੰਘ ਮੈਨੇਜਰ, ਗੁਰਮੇਲ ਸਿੰਘ ਫ਼ੌਜੀ, ਮਨਦੀਪ ਕੁਮਾਰ, ਜਗਤਾਰ ਕੁਮਾਰ, ਬਲਜੀਤ ਸਿੰਘ ਚੀਮਾ, ਗੁਰਸਿਮਰਨਜੀਤ ਸਿੰਘ, ਭੋਲਾ ਸਿੰਘ ਗੁਰੂ, ਹਰਦੇਵ ਕਾਲਾ, ਮਾਰਕੀਟ ਕਮੇਟੀ ਬਰਨਾਲਾ ਨੇ ਨਗਰ ਕੀਰਤਨ ਸ਼ਾਮਿਲ ਸੰਗਤਾਂ ਵਾਸਤੇ ਪਾਣੀ ਦੀ ਛਬੀਲ ਲਗਾਈ | ਜਿਸ ਵਿਚ ਬੀਰ ਇੰਦਰ ਸਿੰਘ ਸਿੱਧੂ ਜ਼ਿਲ੍ਹਾ ਮੰਡੀ ਅਫ਼ਸਰ, ਕੁਲਵਿੰਦਰ ਸਿੰਘ ਭੁੱਲਰ ਸਕੱਤਰ, ਰਾਜ ਕੁਮਾਰ ਮੰਡੀ ਸੁਪਰਵਾਈਜ਼ਰ, ਜਗਸੀਰ ਸਿੰਘ, ਹਰਦੇਵ ਸਿੰਘ ਪੱਤੀ ਬਾਜਵਾ, ਹਰਦੀਪ ਸਿੰਘ, ਜਸਪ੍ਰੀਤ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ ਗੁਰੂ, ਮਨਪ੍ਰੀਤ ਸਿੰਘ ਚੂੰਘ ਆਦਿ ਸਮੇਤ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਬਰਨਾਲਾ ਅਤੇ ਹੰਡਿਆਇਆ ਵਿਖੇ ਭਰਵਾਂ ਸਵਾਗਤ <br/>
ਨਗਰ ਕੀਰਤਨ ਦਾ ਕਚਹਿਰੀ ਚੌਕ ਬਰਨਾਲਾ ਵਿਖੇ ਪਹੁੰਚਣ 'ਤੇ ਸਵਾਗਤ ਕਰਨ ਮੌਕੇ ਹਲਕਾ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਕਾਂਗਰਸ ਮਹਿਲਾ ਵਿੰਗ ਦੀ ਸੂਬਾ ਮੀਤ ਪ੍ਰਧਾਨ ਬੀਬੀ ਸੁਖਜੀਤ ਕੌਰ ਸੱੁਖੀ, ਸਤਨਾਮ ਸਿੰਘ ਪੱਤੀ ਸੇਖਵਾਂ, ਕਾਂਗਰਸ ਕਿਸਾਨ ਸੈਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ, ਕਾਂਗਰਸੀ ਆਗੂ ਪਰਮਿੰਦਰ ਸਿੰਘ ਬੀਰੀ ਗਿੱਲ, ਚੰਦ ਸਿੰਘ ਮਾਨਾ ਪਿੰਡੀ, ਕੁਲਦੀਪ ਸਿੰਘ ਗੱੁਗ, ਜਗਤਾਰ ਸਿੰਘ ਪੱਖੋਂ, ਜਸਮੇਲ ਸਿੰਘ ਡੈਅਰੀਵਾਲਾ, ਟਰਾਂਸਪੋਰਟਰ ਅਮਰਜੀਤ ਸਿੰਘ, ਦੀਪਕ ਗਰਗ, ਕੌਂਸਲਰ ਰਾਣੀ ਕੌਰ, ਕੈਪਟਨ ਭੁਪਿੰਦਰ ਸਿੰਘ ਝਲੂਰ, ਸੂਰਤ ਸਿੰਘ ਬਾਜਵਾ, ਮਨਜੀਤ ਸਿੰਘ ਗੁਰੂ, ਬਿੱਟੂ ਸ਼ਰਮਾ ਅਤੇ ਹ
21-11-2025