07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸਮਾਗਮ 28 ਨੂੰ

ਅਜੀਤ ਡੈਸਕ 21-11-2025
ਸ਼ਹਿਣਾ, 20 ਨਵੰਬਰ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿਛਲੇ ਦਿਨਾਂ ਤੋਂ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ 28 ਨਵੰਬਰ ਨੂੰ ਸਮਾਪਤ ਹੋਵੇਗੀ, ੳੱੁਥੇ ਧਾਰਮਿਕ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਲੋਕਲ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਖਹਿਰਾ, ਮੱੁਖ ਸੇਵਾਦਾਰ ਬਾਬਾ ਨਗਿੰਦਰ ਸਿੰਘ ਖ਼ਾਲਸਾ ਤੇ ਹੈਡ ਗ੍ਰੰਥੀ ਭਾਈ ਨਿਰਮਲ ਸਿੰਘ ਖ਼ਾਲਸਾ ਨੇ ਦੱਸਿਆ ਕਿ 350 ਸਾਲਾਂ ਸਹੀਦੀ ਸਮਾਗਮ ਨੂੰ ਸਮਰਪਿਤ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਮੰਦਰ ਸਿੰਘ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਅੰਮਿ੍ਤਸਰ ਤੇ ਹੋਰ ਧਾਰਮਿਕ ਵਿਦਵਾਨ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ | ਇਸ ਮੌਕੇ ਮਾ: ਬਲਦੇਵ ਸਿੰਘ, ਦਰਸ਼ਨ ਸਿੰਘ, ਲਖਵੀਰ ਸਿੰਘ ਖ਼ਾਲਸਾ, ਹਨੀ ਸਿੰਘ, ਪ੍ਰੀਤਮ ਸਿੰਘ ਤੇ ਗੁਰਮੇਲ ਸਿੰਘ ਝੱਲੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਲਈ ਐਸ.ਸੀ. ਵਰਗ ਨੂੰ ਕਾਂਗਰਸ ਦੇ ਮੁੱਖ ਧੁਰੇ ਨਾਲ ਜੋੜਿਆ ਜਾ... ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਬਰਨਾਲਾ ਅਤੇ ਹੰਡਿਆਇਆ ਵਿਖੇ ਭਰਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।