07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਕਾਂਗਰਸ ਪਾਰਟੀ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਲਈ ਐਸ.ਸੀ. ਵਰਗ ਨੂੰ ਕਾਂਗਰਸ ਦੇ ਮੁੱਖ ਧੁਰੇ ਨਾਲ ਜੋੜਿਆ ਜਾ ਰਿਹੈ-ਐਡਵੋਕੇਟ ਜਸਵੀਰ ਸਿੰਘ ਖੇੜੀ <br/>

ਕਾਂਗਰਸ ਐੱਸ.ਸੀ. ਵਿੰਗ ਦੇ ਸਟੇਟ ਕੋਆਰਡੀਨੇਟਰ ਐਡਵੋਕੇਟ ਜਸਵੀਰ ਸਿੰਘ ਖੇੜੀ ਮੀਟਿੰਗ ਦੌਰਾਨ ਸਮਰਥਕਾਂ ਨਾਲ | ਤਸਵੀਰ : ਅਵਤਾਰ ਸਿੰਘ ਅਣਖੀ <br/> 21-11-2025
ਮਹਿਲ ਕਲਾਂ, 20 ਨਵੰਬਰ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਐੱਸ.ਸੀ. ਵਿੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿੰਡ-ਪਿੰਡ ਮੀਟਿੰਗਾਂ ਕਰਵਾ ਕੇ ਐੱਸ.ਸੀ. ਵਰਗ ਦੇ ਪਰਿਵਾਰਾਂ ਨੂੰ ਕਾਂਗਰਸ ਦੇ ਮੁੱਖ ਧੁਰੇ ਨਾਲ ਜੋੜਿਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਕਾਂਗਰਸ ਐੱਸ.ਸੀ. ਵਿੰਗ ਦੇ ਸਟੇਟ ਕੋਆਰਡੀਨੇਟਰ ਐਡਵੋਕੇਟ ਜਸਵੀਰ ਸਿੰਘ ਖੇੜੀ ਨੇ ਦੱਸਿਆ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਸ਼ੁਰੂ ਕੀਤੀ ਵਰਕਰ ਸੰਪਰਕ ਮੁਹਿੰਮ ਤਹਿਤ ਹਲਕਾ ਮਹਿਲ ਕਲਾਂ ਦੇ ਪਿੰਡ ਸਹਿਜੜਾ, ਛੀਨੀਵਾਲ ਕਲਾਂ, ਚੁਹਾਣਕੇ ਖ਼ੁਰਦ, ਚੁਹਾਣਕੇ ਕਲਾਂ ਆਦਿ ਵਿਖੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਐੱਸ.ਸੀ. ਪਰਿਵਾਰਾਂ ਦੀਆਂ ਮੀਟਿੰਗਾਂ ਸਾਂਝੀਆਂ ਥਾਵਾਂ 'ਤੇ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਐੱਸ.ਸੀ. ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ | ਪਰ ਅਫ਼ਸੋਸ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਐੱਸ.ਸੀ. ਵਰਗ ਦੇ ਲੋਕਾਂ ਦਾ ਸ਼ੋਸ਼ਣ ਕੀਤਾ ਹੈ | ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ 'ਚ ਕਾਂਗਰਸ ਪਾਰਟੀ ਐੱਸ.ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰ ਕੇ ਮਿਹਨਤੀ ਵਰਕਰਾਂ ਨੂੰ ਵਿਸ਼ੇਸ਼ ਮਾਣ ਸਤਿਕਾਰ ਦਿੱਤਾ ਜਾਵੇਗਾ | ਐਡਵੋਕੇਟ ਖੇੜੀ ਨੇ ਆਪ ਸਰਕਾਰ 'ਤੇ ਵਰ੍ਹਦਿਆਂ ਇਸ ਨੂੰ ਹਰ ਫ਼ਰੰਟ 'ਤੇ ਫ਼ੇਲ੍ਹ ਆਖਿਆ | ਆਪ ਸਰਕਾਰ ਨੇ ਪਛੜੇ ਵਰਗ ਨਾਲ ਕੀਤੇ ਵਾਅਦੇ ਨਾ ਪੂਰੇ ਕਰ ਕੇ ਐੱਸ.ਸੀ. ਵਰਗ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ | ਉਨ੍ਹਾਂ ਯੁੱਧ ਨਸ਼ਿਆਂ ਵਿਰੁੱਧ ਨੂੰ ਇਕ ਸਟੰਟ ਕਰਾਰ ਦਿੰਦਿਆਂ ਕਿਹਾ ਕਿ ਆਏ ਦਿਨ ਨਸ਼ਿਆਂ ਨਾਲ ਮਰਨ ਵਾਲੇ ਨੌਜਵਾਨਾਂ ਦੀ ਗਿਣਤੀ 'ਚ ਹੋਰ ਵਾਧਾ ਹੋਇਆ ਹੈ | ਪੁਲਿਸ ਵਲੋਂ ਨਸ਼ਿਆਂ ਦੇ ਵੱਡੇ ਤਸਕਰਾਂ ਨੂੰ ਕਾਬੂ ਕਰਨ ਦੀ ਬਜਾਏ ਸਿਰਫ਼ ਖਾਨਾਪੂਰਤੀ ਕਰ ਕੇ ਡੰਗ ਸਾਰਿਆ ਜਾ ਰਿਹਾ ਹੈ | ਐਡਵੋਕੇਟ ਖੇੜੀ ਨੇ ਅਗਲੇ ਮਹੀਨੇ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ ਦੀ ਤਿਆਰੀ ਲਈ ਹੁਣੇ ਤੋਂ ਹੀ ਮੋਰਚੇ ਸੰਭਾਲਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ 6 ਪਿੰਡਾਂ ਦੀਆਂ ਪੰਚਾਇਤਾਂ ਨੂੰ 3 ਕਰੋੜ ਰੁਪਏ ਦੇ ਚੈੱਕ ਦਿੱਤੇ-ਵਿਧਾਇਕ ਲਾਭ ਸਿੰਘ ਉੱਗੋਕੇ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸਮਾਗਮ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।