07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮੁੱਖ ਮੰਤਰੀ ਵਲੋਂ 6 ਪਿੰਡਾਂ ਦੀਆਂ ਪੰਚਾਇਤਾਂ ਨੂੰ 3 ਕਰੋੜ ਰੁਪਏ ਦੇ ਚੈੱਕ ਦਿੱਤੇ-ਵਿਧਾਇਕ ਲਾਭ ਸਿੰਘ ਉੱਗੋਕੇ <br/>

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਲਕੇ ਭਦੌੜ ਦੇ ਵਿਧਾਇਕ ਨੂੰ ਪਿੰਡਾਂ ਦੇ ਵਿਕਾਸ ਲਈ ਚੈੱਕ ਦਿੰਦੇ ਹੋਏ | ਅਜੀਤ ਤਸਵੀਰ <br/> 21-11-2025
ਤਪਾ ਮੰਡੀ, 20 ਨਵੰਬਰ (ਵਿਜੇ ਸ਼ਰਮਾ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁੱਖ ਮੰਤਰੀ ਦੀ ਅਗਵਾਈ ਵਿਚ ਸਮਾਗਮ ਕਰਵਾਏ ਜਾ ਰਹੇ ਹਨ | ਜਿਸ ਤਹਿਤ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਹਲਕਾ ਭਦੌੜ ਦੇ 6 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ 3 ਕਰੋੜ ਰੁਪਏ ਦੇ ਚੈੱਕ ਤਕਸੀਮ ਕੀਤੇ ਗਏ | ਇਸ ਮੌਕੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਭਦੌੜ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ | ਜਿਸ ਤਹਿਤ ਸੂਬੇ ਦੇ ਮੁੱਖ ਮੰਤਰੀ ਦੀ ਹਲਕਾ ਭਦੌੜ 'ਤੇ ਸਵੱਲੀ ਨਜ਼ਰ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵਲੋਂ ਦਿੱਤੀ ਗਰਾਂਟ ਤਹਿਤ ਹਲਕੇ ਦਾ ਵਿਕਾਸ ਵੱਡੀ ਪੱਧਰ 'ਤੇ ਕਰਵਾਇਆ ਜਾਵੇਗਾ ਅਤੇ ਹਲਕਾ ਭਦੌੜ ਵਿਚ ਖਿਡਾਰੀਆਂ ਲਈ ਖੇਡ ਮੈਦਾਨ ਵੀ ਬਹੁਤ ਜਲਦੀ ਸ਼ੁਰੂ ਕੀਤੇ ਜਾ ਰਹੇ ਹਨ | ਇਸ ਮੌਕੇ ਸਰਪੰਚ ਕੁਲਵਿੰਦਰ ਸਿੰਘ ਕਿੰਦੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਹਲਕੇ ਦਾ ਵੱਡੀ ਪੱਧਰ 'ਤੇ ਹੋਵੇਗਾ ਵਿਕਾਸ-ਅਮਨਦੀਪ ਦਰਾਕਾ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਲਈ ਐਸ.ਸੀ. ਵਰਗ ਨੂੰ ਕਾਂਗਰਸ ਦੇ ਮੁੱਖ ਧੁਰੇ ਨਾਲ ਜੋੜਿਆ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।