07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪੰਜਾਬ ਦੇ ਲੋਕ ਆਪਣੇ ਆਪ ਨੂੰ ਲਾਵਾਰਸ ਮਹਿਸੂਸ ਕਰਨ ਲੱਗੇ-ਪਰਮਿੰਦਰ ਸਿੰਘ ਢੀਂਡਸਾ <br/>

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਰਮਿੰਦਰ ਸਿੰਘ ਢੀਂਡਸਾ | ਤਸਵੀਰ : ਜਤਿੰਦਰ ਸਿੰਘ ਧਨੌਲਾ <br/> 21-11-2025
ਧਨੌਲਾ, 20 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਹਾਲੋਂ ਬੇਹਾਲ ਹੋ ਕੇ ਰਹਿ ਗਈ ਹੈ, ਲੋਕ ਆਪਣੇ ਆਪ ਨੂੰ ਲਾਵਾਰਸ ਮਹਿਸੂਸ ਕਰਨ ਲੱਗ ਪਏ ਹਨ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਜਥੇਦਾਰ ਭਰਪੂਰ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ | ਜਥੇਦਾਰ ਭਰਪੂਰ ਸਿੰਘ ਧਨੌਲਾ ਦੇ ਬਰਸੀ ਸਮਾਗਮ ਵਿਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕ ਮੁੜ ਪੰਜਾਬ ਦਾ ਭਲਾ ਚਾਹੁਣ ਵਾਲੀ ਸਰਕਾਰ ਦਾ ਇੰਤਜ਼ਾਰ ਕਰ ਰਹੇ ਹਨ | ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਤੇ ਉਹ ਦਿਨ ਦੂਰ ਨਹੀਂ ਜਦ ਲੋਕ ਇਨ੍ਹਾਂ ਨੂੰ ਚੱਲਦਾ ਕਰ ਦੇਣਗੇ | ਸ: ਢੀਂਡਸਾ ਨੇ ਆਖਿਆ ਕਿ ਚਿੱਟੇ ਦਿਨ ਕਤਲ ਹੋ ਰਹੇ ਹਨ | ਨਸ਼ੇ ਦਾ ਪ੍ਰੇਤ ਸਿਰ ਚੜ ਬੋਲਣ ਲੱਗ ਪਿਆ ਹੈ | ਅਫ਼ਸਰ ਸ਼ਾਹੀ ਬੇਲਗ਼ਾਮ ਹੋਈ ਪਈ ਹੈ | ਵਿਕਾਸ ਕਾਰਜ ਠੱਪ ਹੋਏ ਪਏ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਸੁਰਿੰਦਰ ਸਿੰਘ ਆਹਲੂਵਾਲੀਆ, ਜਥੇਦਾਰ ਨਿਹਾਲ ਸਿੰਘ ਉਪਲੀ, ਮਨੀਸ਼ ਕੁਮਾਰ ਬਾਂਸਲ, ਭਾਈ ਸਰਬਣ ਸਿੰਘ ਬੰਗੇਹਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਅਤੇ ਪਤਵੰਤ ਤੇ ਸ਼ਾਮਿਲ ਸਨ |

ਪਿਛਲੀ ਖ਼ਬਰ ਅਦਾਰਾ 'ਅਜੀਤ' ਨੇ ਅਬੋਹਰ ਇਲਾਕੇ 'ਚ ਹੜ੍ਹ ਪੀੜਤ ਪਰਿਵਾਰਾਂ ਨੂੰ ਵੰਡੀ ਰਾਹਤ ਸਮੱਗਰੀ <br/> ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਨਗਰ ਕੀਰਤਨ ਜੰਮੂ ਤੋਂ ਚੱਲ ਕੇ ਪਠਾਨਕੋਟ ਪੁੱਜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।