ਸ਼ਹਿਣਾ, 20 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਵਿਚ ਪਾਰਦਰਸ਼ੀ ਸਰਕਾਰ ਦਾ ਵਾਅਦਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ੁਦ 'ਤੇ ਲੱਗੇ ਇਲਜ਼ਾਮਾਂ ਦਾ ਖ਼ੁਲਾਸਾ ਕਰੇ | ਇਹ ਸ਼ਬਦ ਐਡਵੋਕੇਟ ਸਤਨਾਮ ਸਿੰਘ ਰਾਹੀ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਹੀ ਪੁਰਾਣੇ ਵਰਕਰ ਤੇ ਕਲਾਕਾਰ ਗੁਰਚੇਤ ਚਿੱਤਰਕਾਰ ਵਲੋਂ ਵਿਦੇਸ਼ਾਂ ਵਿਚ ਬਣਾਈ ਜ਼ਮੀਨ ਸਬੰਧੀ ਜੋ ਵੀਡੀਓ ਜਾਰੀ ਕੀਤੀ ਹੈ | ਉਸ ਸਬੰਧੀ ਮੱੁਖ ਮੰਤਰੀ ਪੰਜਾਬ ਵਲੋਂ ਹਾਲੇ ਤੱਕ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ | ਐਡਵੋਕੇਟ ਰਾਹੀ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਜੋ ਮੱੁਦਿਆਂ 'ਤੇ ਪੰਜਾਬ ਸਰਕਾਰ ਵਾਅਦਾ ਕਰ ਕੇ ਆਈ ਸੀ, ਉਹ ਮੱੁਦੇ ਜਿਉਂ ਦੇ ਤਿਉਂ ਹਨ | ਨਸ਼ਿਆਂ ਨਾਲ ਹਰ ਰੋਜ਼ ਨੌਜਵਾਨ ਮਰ ਰਹੇ ਹਨ | ਬੇਰੁਜ਼ਗਾਰੀ ਦਾ ਪਿਛਲੇ ਚਾਰ ਸਾਲਾਂ ਵਿਚ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਸਰਕਾਰੀ ਸਕੂਲਾਂ ਵਿਚ ਸੈਸ਼ਨ ਖ਼ਤਮ ਹੋਣ ਦੇ ਬਾਵਜੂਦ ਛੋਟੀਆਂ ਕਲਾਸਾਂ ਦੀਆਂ ਕਿਤਾਬਾਂ ਨਹੀਂ ਪਹੁੰਚੀਆਂ | ਐਡਵੋਕੇਟ ਰਾਹੀ ਨੇ ਕਿਹਾ ਕਿ ਸਰਕਾਰ ਆਪਣੇ ਬਾਰੇ ਉੱਠੇ ਹਰ ਜਨਤਕ ਸਵਾਲ ਦਾ ਜਵਾਬ ਦੇਣ ਲਈ ਵਚਨਬੱਧ ਹੋਣਾ ਚਾਹੀਦਾ ਹੈ |