06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸੱਤਵੀਂ ਵਿਦਿਆਰਥੀ ਚੇਤਨਾ ਪ੍ਰੀਖਿਆ ਦਾ ਸੂਬਾਈ ਸਨਮਾਨ ਸਮਾਗਮ 23 ਨੂੰ

ਅਜੀਤ ਡੈਸਕ 21-11-2025
ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਗ਼ਦਰ ਲਹਿਰ ਦੀ ਨਾਇਕਾ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਪੰਜਾਬ ਪੱਧਰ 'ਤੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸੂਬਾਈ ਸਨਮਾਨ ਸਮਾਗਮ ਮਿਤੀ 23 ਨਵੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਸਵੇਰੇ 11 ਵਜੇ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾਈ ਜਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ, ਵਿਦਿਆਰਥੀ ਚੇਤਨਾ ਪ੍ਰੀਖਿਆ ਵਿਭਾਗ ਦੇ ਮੁਖੀ ਗੁਰਪ੍ਰੀਤ ਸ਼ਹਿਣਾ ਅਤੇ ਸੂਬਾਈ ਮੀਡੀਆ ਮੁਖੀ ਸੁਮੀਤ ਅੰਮਿ੍ਤਸਰ ਨੇ ਦੱਸਿਆ ਕਿ ਛੇਵੀਂ ਤੋਂ ਤੇਰ੍ਹਵੀਂ ਜਮਾਤ ਤੱਕ ਮੈਰਿਟ ਵਿਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਨਕਦ ਇਨਾਮ, ਤਰਕਸ਼ੀਲ ਕਿਤਾਬਾਂ, ਯਾਦਗਾਰੀ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਸਮਾਗਮ ਦੇ ਮੁੱਖ ਮਹਿਮਾਨ ਅਤੇ ਉੱਘੇ ਸਾਹਿਤਕਾਰ ਗੁਰਮੀਤ ਕੜਿਆਲਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਚੇਤਨਾ ਪ੍ਰੀਖਿਆ ਵਿਚ ਉੱਤਮ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਤਰਕਸ਼ੀਲ ਇਕਾਈਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਸੰਘੇੜਾ ਕਾਲਜ ਵਿਖੇ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ ਅਗਲੀ ਖ਼ਬਰ ਹਾਈ ਕੋਰਟ ਵਲੋਂ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ ਰਾਖਵਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।