06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸੰਘੇੜਾ ਕਾਲਜ ਵਿਖੇ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ

ਅਜੀਤ ਡੈਸਕ 21-11-2025
ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ, ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਦੇਖ-ਰੇਖ ਅਤੇ ਐੱਨ.ਐੱਸ.ਐੱਸ. ਵਿਭਾਗ ਦੇ ਇੰਚਾਰਜ ਪ੍ਰੋ: ਮਨਦੀਪ ਕੌਰ, ਪ੍ਰੋ: ਮਿੱਠੂ ਪਾਠਕ, ਪ੍ਰੋ: ਮਨਪ੍ਰੀਤ ਕੌਰ ਤੇ ਡਾ: ਨਿਰਪਾਲ ਸਿੰਘ ਦੀ ਅਗਵਾਈ ਵਿਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ | ਜਿਸ ਵਿਚ ਡਾ: ਨਿਰਪਾਲ ਸਿੰਘ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਨ੍ਹਾਂ ਨੇ ਬੱਚਿਆਂ ਨੂੰ ਰਾਸ਼ਟਰੀ ਏਕਤਾ ਦਿਵਸ ਦੀ ਮਹੱਤਤਾ ਤੋਂ ਵਿਸਥਾਰ ਨਾਲ ਜਾਣੂ ਕਰਵਾਉਂਦਿਆਂ ਭਾਈਚਾਰਕ ਸਾਂਝ ਅਤੇ ਸਾਂਝੀ ਥਾਂ ਸਭਿਆਚਾਰ ਨੂੰ ਮਜ਼ਬੂਤ ਕਰਨ ਬਾਰੇ ਜਾਗਰੂਕ ਕੀਤਾ | ਇਸ ਮੌਕੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਵੀ ਆਪਣੇ ਵਿਚਾਰ ਰੱਖੇ | ਸਟੇਜ ਸਕੱਤਰ ਦੀ ਭੂਮਿਕਾ ਪ੍ਰੋ: ਮਿੱਠੂ ਪਾਠਕ ਨੇ ਨਿਭਾਈ |

ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਲੇਖ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਸੱਤਵੀਂ ਵਿਦਿਆਰਥੀ ਚੇਤਨਾ ਪ੍ਰੀਖਿਆ ਦਾ ਸੂਬਾਈ ਸਨਮਾਨ ਸਮਾਗਮ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।