06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਲੇਖ ਮੁਕਾਬਲੇ ਕਰਵਾਏ <br/>

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਲੇਖ ਮੁਕਾਬਲੇ ਵਿਚ ਭਾਗ ਲੈਂਦੇ ਹੋਏ ਵਿਦਿਆਰਥੀ | ਅਜੀਤ ਤਸਵੀਰ <br/> 21-11-2025
ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਬੌਧਿਕ ਤੇ ਮਾਨਸਿਕ ਵਿਕਾਸ ਲਈ ਸਮੇਂ-ਸਮੇਂ 'ਤੇ ਸਰਗਰਮੀਆਂ ਕਰਵਾਈਆਂ ਜਾਂਦੀਆਂ ਹਨ | ਇਸੇ ਲੜੀ ਤਹਿਤ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨਾਲ ਸੰਬੰਧਿਤ ਚੱਲ ਰਹੇ ਪ੍ਰੋਗਰਾਮਾਂ ਨੂੰ ਮੁੱਖ ਰੱਖਦੇ ਹੋਏ ਲੇਖ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ | ਇਹ ਮੁਕਾਬਲਾ ਅੱਠਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਤਿੰਨ ਭਾਸ਼ਾਵਾਂ ਵਿਚ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਡਾਇਰੈਕਟਰ ਸ. ਰਣਪ੍ਰੀਤ ਸਿੰਘ ਰਾਏ ਅਤੇ ਸਕੂਲ ਪਿ੍ੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਬੱਚਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਦੱਸਿਆ ਕਿ ਲੇਖ ਲਿਖਣ ਨਾਲ ਬੱਚਿਆਂ ਦੀ ਜਾਣਕਾਰੀ ਵਿਚ ਵਾਧਾ ਹੁੰਦਾ ਹੈ | ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਮਾਨਸਿਕ ਵਿਕਾਸ ਕਰਨਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਅੱਗੇ ਲੈ ਕੇ ਜਾਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਂਦਾ ਹੈ | ਇਸ ਮੌਕੇ ਵਾਇਸ ਪਿ੍ੰਸੀਪਲ ਮੈਡਮ ਸੁਮਨ ਅਤੇ ਸਮੂਹ ਸਟਾਫ਼ ਦੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਸ਼ੇਖ਼ ਫ਼ਰੀਦ ਜੀ ਦੇ ਤਪ ਅਸਥਾਨ ਕਿਲ੍ਹਾ ਮੁਬਾਰਕ ਤੋਂ ਆਰੰਭਤਾ ਮੌਕੇ ਕੈਬਨਿਟ ਮੰਤਰੀ ਬਲਜੀਤ ਕੌਰ ਹੋਏ ਸ਼ਾਮਿਲ ਅਗਲੀ ਖ਼ਬਰ ਸੰਘੇੜਾ ਕਾਲਜ ਵਿਖੇ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।