06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਨੈਸ਼ਨਲ ਲੈਵਲ ਕਰਾਟੇ ਮੁਕਾਬਲੇ ਵਿਚ ਆਰੀਆਭੱਟ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ <br/>

ਨੈਸ਼ਨਲ ਲੈਵਲ ਕਰਾਟੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਆਰੀਆਭੱਟ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀ | ਅਜੀਤ ਤਸਵੀਰ <br/> 21-11-2025
ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਆਰੀਆਭੱਟ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਜੈਵੀਰ ਸਿੰਘ, ਸਮਰਵੀਰ ਸਿੰਘ (ਜਮਾਤ ਪੰਜਵੀਂ), ਜਸਮੀਤ ਕੌਰ (ਜਮਾਤ ਸੱਤਵੀਂ) ਨੇ ਚਾਂਦੀ ਦੇ ਤਗਮੇ ਜਿੱਤੇ ਜਦੋਂਕਿ ਜਗਸੀਰ (ਜਮਾਤ ਪੰਜਵੀਂ), ਜਸਕਰਨ ਸਿੰਘ (ਜਮਾਤ ਸੱਤਵੀਂ), ਕਨਵਰ ਜੋਤ (ਜਮਾਤ ਛੇਵੀਂ), ਜੈਸਮਿਨ ਕੌਰ ਤੇ ਇਸ਼ਮੀਤ (ਜਮਾਤ ਨੌਵੀਂ) ਨੇ ਤਾਂਬੇ ਦਾ ਤਗਮਾ ਪ੍ਰਾਪਤ ਕਰ ਕੇ ਨੈਸ਼ਨਲ ਲੈਵਲ ਕਰਾਟੇ ਚੈਂਪੀਅਨਸ਼ਿਪ ਨੋਇਡਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਪ੍ਰਤੀਯੋਗਤਾ ਵਿਚ ਦੇਸ਼ ਤੋਂ ਭਾਗੀਦਾਰਾਂ ਨੇ ਹਿੱਸਾ ਲਿਆ | ਸਾਡੇ ਵਿਦਿਆਰਥੀਆਂ ਨੇ ਜ਼ਬਰਦਸਤ ਜਜ਼ਬੇ, ਅਨੁਸ਼ਾਸਨ ਅਤੇ ਉੱਚ ਕੌਸ਼ਲ ਦਾ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਸ਼੍ਰੇਣੀਆਂ ਵਿਚ ਬਿਹਤਰ ਪ੍ਰਦਰਸ਼ਨ ਕੀਤਾ ਅਤੇ ਆਪਣੀ ਕਾਬਲੀਅਤ ਸਾਬਤ ਕੀਤੀ | ਸਕੂਲ ਪ੍ਰਬੰਧਨ, ਪਿ੍ੰਸੀਪਲ ਅਤੇ ਕੋਆਰਡੀਨੇਟਰ ਨੇ ਸਾਰੇ ਜੇਤੂ ਵਿਦਿਆਰਥੀਆਂ ਅਤੇ ਕੋਚ ਦਿਲਪ੍ਰੀਤ ਸਿੰਘ ਨੂੰ ਦਿਲੋਂ ਵਧਾਈ ਦਿੱਤੀ ਸਕੂਲ ਦੇ ਪਿ੍ੰਸੀਪਲ ਸ੍ਰੀ ਸ਼ਸ਼ੀਕਾਂਤ ਮਿਸ਼ਰਾ ਨੇ ਸਾਰੇ ਵਿਦਿਆਰਥੀਆਂ ਅਤੇ ਕੋਚ ਨੂੰ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਬਾਸਮਤੀ ਦੀ ਆਮਦ ਘਟਣ ਕਾਰਨ ਭਾਅ 'ਚ ਹੋਇਆ 20 ਫ਼ੀਸਦੀ ਤੱਕ ਦਾ ਵਾਧਾ ਅਗਲੀ ਖ਼ਬਰ ਗੁ: ਤਪ ਅਸਥਾਨ ਬਾਬਾ ਹਰੀ ਸਿੰਘ ਸੰਗਤਪੁਰਾ ਬਥਵਾਲਾ 'ਚ ਕੈਬਨਿਟ ਮੰਤਰੀ ਕਟਾਰੂਚੱਕ, ਈ.ਟੀ.ਓ., ਭੁੱਲਰ ਨੇ ਭਰੀ ਹਾਜ਼ਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।