06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਅਲੌਕਿਕ ਨਗਰ ਕੀਰਤਨ ਦਾ ਮਲੇਰਕੋਟਲਾ ਪਹੁੰਚਣ 'ਤੇ ਹਜ਼ਾਰਾਂ ਸੰਗਤਾਂ ਵਲੋਂ ਨਿੱਘਾ ਸਵਾਗਤ <br/>

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਮੌਕੇ ਹਾਜ਼ਰ ਵਿਧਾਇਕ ਡਾ. ਰਹਿਮਾਨ, ਪ੍ਰੋ. ਗੱਜਣਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਗਿਆਨੀ ਅਮਰ ਸਿੰਘ, ਚੇਅਰਮੈਨ ਦਿਓਲ ਤੇ ਡਾ. ਮਨਦੀਪ ਸਿੰਘ ਖ਼ੁਰਦ | ਤਸਵੀਰ : ਸਰੌਦ <br/> 21-11-2025
ਮਲੇਰਕੋਟਲਾ, 20 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ) - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਯੋਜਿਤ ਇੱਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਸ਼ੁਰੂ ਹੋ ਕੇ ਭਾਰਤ ਦੇ ਵੱਖੋ-ਵੱਖ ਕੋਨਿਆਂ ਵਿਚੋਂ ਦੀ ਗੁਜ਼ਰਦਾ ਹੋਇਆ ਪੰਜਾਬ ਦੇ ਬਹੁਤ ਸਾਰੇ ਧਾਰਮਿਕ ਇਤਿਹਾਸਕ ਅਸਥਾਨਾਂ ਦੀ ਯਾਤਰਾ ਕਰ ਕੇ ਅੱਜ ਦੇਰ ਸ਼ਾਮ ਜ਼ਿਲ੍ਹਾ ਮਲੇਰਕੋਟਲਾ ਵਿਖੇ ਪਹੁੰਚਿਆ | ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਮੁੱਖ ਗ੍ਰੰਥੀ ਨਰਿੰਦਰ ਪਾਲ ਸਿੰਘ ਨਾਨੂ, ਹਲਕਾ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਗਿਆਨੀ ਅਮਰ ਸਿੰਘ ਦਸਮੇਸ਼ ਕੰਬਾਈਨ ਅਤੇ ਇੰਦਰਜੀਤ ਸਿੰਘ ਮੁੰਡੇ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ. ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਰਵਾਨਾ ਹੋ ਕੇ ਜ਼ਿਲ੍ਹਾ ਮਲੇਰਕੋਟਲਾ ਵਿਚ ਪਹੁੰਚਣ 'ਤੇ ਹਜ਼ਾਰਾਂ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਅਤੇ ਸੰਗਤਾਂ ਨਤਮਸਤਕ ਹੋਈਆਂ | ਰਾਏਕੋਟ ਮੁੱਖ ਸੜਕ 'ਤੇ ਸੈਂਕੜੇ ਸੰਗਤਾਂ ਵਲੋਂ ਥਾਂ-ਥਾਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਅਲੌਕਿਕ ਸਹੀਦੀ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਦੇ ਪੁਰਾਤਨ ਸ਼ਾਸਤਰਾਂ ਦੇ ਦਰਸ਼ਨ ਦੀਦਾਰੇ ਕਰਵਾਏ ਗਏ | ਇਸ ਮੌਕੇ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਨਰਿੰਦਰ ਪਾਲ ਸਿੰਘ ਨਾਨੂ, ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ, ਚੇਅਰਮੈਨ ਜਸਵੀਰ ਸਿੰਘ ਦਿਓਲ, ਜਥੇਦਾਰ ਗੁਰਜੀਵਨ ਸਿੰਘ ਸਰੌਦ, ਸਾਬਕਾ ਮੰਤਰੀ ਚੌਧਰੀ ਅਬਦੁਲ ਗੱਫਾਰ, ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ, ਗਿਆਨੀ ਅਮਰ ਸਿੰਘ ਐਮ.ਡੀ. ਦਸ਼ਮੇਸ਼ ਕੰਬਾਈਨ, ਬਾਪੂ ਇੰਦਰਜੀਤ ਸਿੰਘ ਮੁੰਡੇ ਐਮ.ਡੀ.ਕੇ.ਐਸ. ਕੰਬਾਈਨ, ਪੀ.ਏ. ਸਰਪੰਚ ਗੁਰਮੁੱਖ ਸਿੰਘ ਖਾਨਪੁਰ, ਸਾਬਕਾ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੱਧੂ, ਡੀ.ਐੱਸ.ਪੀ. ਰਣਜੀਤ ਸਿੰਘ, ਬੀਬਾ ਫਰਿਆਲ ਰਹਿਮਾਨ, ਥਾਣਾ ਮੁਖੀ ਗਗਨਜੀਤ ਧੂਰੀ, ਡੀ.ਐੱਸ.ਪੀ., ਮਾਨਵਜੀਤ ਸਿੰਘ, ਪ੍ਰਧਾਨ ਦਰਬਾਰਾ ਸਿੰਘ ਚਹਿਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਸੁਖਵੀਰ ਸਿੰਘ ਫਲੌਂਡ, ਪ੍ਰਧਾਨ ਗੁਰਬਚਨ ਸਿੰਘ ਮੋਖਾ ,ਚੋਧਰੀ ਇਲਮਦੀਨ, ਅਜ਼ਹਰ ਮੁਨਿਮ, ਡਾਕਟਰ ਕਰਨਵੀਰ ਸਿੰਘ ਅਤੇ ਚਰਨਪ੍ਰੀਤ ਸਿੰਘ ਮਾਹੋਰਾਣਾ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਭਾਈ ਮਨੀ ਸਿੰਘ ਕਾਲਜ ਵਿਖੇ ਸਾਲਾਨਾ ਐਥਲੈਟਿਕ ਮੀਟ ਕਰਵਾਈ <br/> ਅਗਲੀ ਖ਼ਬਰ ਸਰੌਦ ਵਿਖੇ ਬੇਖ਼ੌਫ ਚੋਰਾਂ ਨੇ ਕਰੀਬ 2 ਦਰਜਨ ਕਿਸਾਨਾਂ ਦੇ ਖੇਤਾਂ 'ਚੋਂ ਮੋਟਰਾਂ ਦੀਆਂ ਕੇਬਲਾਂ ਅਤੇ 2 ਟਰਾਂਸਫ਼ਾਰਮਰਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।