05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੇ ਤਪਾ ਪਹੁੰਚਣ 'ਤੇ ਭਰਵਾਂ ਸਵਾਗਤ <br/>

ਤਪਾ ਵਿਖੇ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਖੜ੍ਹੇ ਵਿਧਾਇਕ ਲਾਭ ਸਿੰਘ ਉੱਗੋਕੇ, ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ, ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫਰਾਜ ਆਲਮ ਤੇ ਹੋਰ | ਤਸਵੀਰ : ਵਿਜੇ ਸ਼ਰਮਾ <br/> 21-11-2025
ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਬੇਰ ਸਾਹਿਬ (ਛਾਉਣੀ ਬੁੱਢਾ ਦਲ) ਤਲਵੰਡੀ ਸਾਬੋ ਤੋਂ ਵਿਸ਼ਾਲ ਨਗਰ ਕੀਰਤਨ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਲਈ ਰਵਾਨਾ ਹੋਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਦੇ ਤਪਾ ਪਹੁੰਚਣ 'ਤੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਤੋਂ ਇਲਾਵਾ ਵੱਡੀ ਗਿਣਤੀ 'ਚ ਇਕੱਤਰ ਹੋਈ ਸੰਗਤ ਨੇ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ ਕੀਤਾ | ਸੰਗਤਾਂ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਪਾਲਕੀ ਸਾਹਿਬ ਦੇ ਉੱਪਰ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ ਤੇ ਸਮੁੱਚਾ ਮਾਹੌਲ ਖ਼ਾਲਸਾਈ ਰੰਗ 'ਚ ਰੰਗਿਆ ਨਜ਼ਰ ਆ ਰਿਹਾ ਸੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਫੁੱਲਾਂ ਨਾਲ ਬਹੁਤ ਹੀ ਸੁੰਦਰ ਸਜਾਈ ਗਈ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸਨ | ਸੰਗਤਾਂ ਸ਼ਬਦ ਕੀਰਤਨ ਦਾ ਗਾਇਨ ਕਰਦੀਆਂ ਹੋਈਆਂ ਨਗਰ ਕੀਰਤਨ ਦੇ ਨਾਲ-ਨਾਲ ਚੱਲ ਰਹੀਆਂ ਸਨ | ਨਗਰ ਕੀਰਤਨ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਵਿਚ ਤਪਾ ਵਿਖੇ ਡੀ.ਐੱਸ.ਪੀ ਗੁਰਬਿੰਦਰ ਸਿੰਘ ਦੀ ਦੇਖ-ਰੇਖ ਹੇਠ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ | ਇਸ ਦੌਰਾਨ ਸੰਗਤ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਨਗਰ ਕੀਰਤਨ ਨੂੰ ਲੈ ਕੇ ਨਗਰ ਕੌਂਸਲ ਤਪਾ ਵਲੋਂ ਸਫਾਈ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ | ਵੱਡੀ ਗਿਣਤੀ 'ਚ ਪਹੁੰਚੀ ਸੰਗਤ ਨੇ ਨਤਮਸਤਕ ਹੋ ਕੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਤਹਿਸੀਲਦਾਰ ਓਾਕਾਰ ਸਿੰਘ ਤਪਾ, ਥਾਣਾ ਮੁਖੀ ਸ਼ਰੀਫ ਖਾਨ, ਥਾਣਾ ਮੁਖੀ ਹਰਸਿਮਰਨਜੀਤ ਸਿੰਘ ਭਦੌੜ, ਥਾਣਾ ਮੁਖੀ ਗੁਰਮੰਦਰ ਸਿੰਘ ਸ਼ਹਿਣਾ, ਸਬ-ਇੰਸਪੈਕਟਰ ਮਨਜੀਤ ਸਿੰਘ ਰੂੜੇਕੇ ਕਲਾਂ, ਸਬ-ਇੰਸਪੈਕਟਰ ਗੁਰਪਾਲ ਸਿੰਘ ਠੁੱਲੀਵਾਲ, ਸਬ-ਇੰਸਪੈਕਟਰ ਮੈਡਮ ਰੇਨੂੰ ਪਰੋਚਾ, ਸਿਟੀ ਇੰਚਾਰਜ ਕਰਮਜੀਤ ਸਿੰਘ ਤੋਂ ਇਲਾਵਾ ਟਰੱਕ ਯੂਨੀਅਨ ਤਪਾ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ ਤੇ ਗੁਰਤੇਜ਼ ਸਿੰਘ ਧਾਲੀਵਾਲ, ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ, ਹੈਰੀ ਧਾਲੀਵਾਲ, ਤੇਜਿੰਦਰ ਸਿੰਘ ਢਿਲਵਾਂ, ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਨਗਰ ਕੌਂਸਲ ਪ੍ਰਧਾਨ ਡਾ: ਸੋਨਿਕਾ ਬਾਂਸਲ, ਮੀਤ ਪ੍ਰਧਾਨ ਰਿਸ਼ੂ ਰੰਗੀ, ਡਾ: ਬਾਲ ਚੰਦ ਬਾਂਸਲ, ਰਿੰਕਾ ਅਰੋੜਾ, ਬਲਜੀਤ ਬਾਸੀ, ਭੁਪਿੰਦਰ ਸਿੰਘ, ਸ਼ਿੰਦਰ ਸਿੰਘ, ਅਰਵਿੰਦ ਰੰਗੀ, ਰਾਜ ਮਾਰਕੰਡਾ, ਮਨੀਸ਼ ਗਰਗ ਆਦਿ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਚੁਕਾਈ ਸਹੁੰ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵਲੋਂ ਸਟੈਂਡਰਡ ਚੌਕ 'ਚ ਧਰਨਾ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।