04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਦੀ ਮੀਟਿੰਗ ਹੋਈ <br/>

ਮਹਿਲ ਕਲਾਂ ਵਿਖੇ ਬਲਾਕ ਪੱਧਰੀ ਮੀਟਿੰਗ ਸਮੇਂ ਵਰਕਰਾਂ ਦੇ ਆਗੂਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਮੌਕੇ ਦੀ ਤਸਵੀਰ | ਤਸਵੀਰ : ਤਰਸੇਮ ਸਿੰਘ ਗਹਿਲ <br/> 22-11-2025
ਮਹਿਲ ਕਲਾਂ, 21 ਨਵੰਬਰ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਮਹਿਲ ਕਲਾਂ ਵਿਖੇ ਹੋਈ | ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ, ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਸਤਨਾਮ ਸਿੰਘ ਮੂੰਮ ਤੋਂ ਇਲਾਵਾ ਹੋਰ ਵੀ ਆਗੂਆਂ ਨੇ ਮੀਟਿੰਗ ਵਿਚ ਸ਼ਮੂਲੀਅਤ ਕਰ ਕੇ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਨਵੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਚ ਦਿੱਤੇ ਜਾਣ ਵਾਲੇ ਧਰਨੇ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਦੀ ਪੰਜਵੀਂ ਵਰ੍ਹੇਗੰਢ ਨੂੰ ਸਮਰਪਿਤ ਇਸ ਧਰਨੇ ਦਾ ਮਕਸਦ ਕੇਂਦਰ ਸਰਕਾਰ ਵਲੋਂ ਕੀਤੇ ਵਾਅਦਿਆਂ ਦੀ ਨਿਰੰਤਰ ਉਲੰਘਣਾ ਅਤੇ ਪੰਜਾਬ ਸਰਕਾਰ ਵਲੋਂ ਕਿਸਾਨ ਵਿਰੋਧੀ ਕਦਮਾਂ ਦਾ ਵਿਰੋਧ ਕਰਨਾ ਹੈ | ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਕੇਂਦਰ ਨੇ ਕਿਸਾਨਾਂ 'ਤੇ ਪਾਏ ਕੇਸ ਤੁਰੰਤ ਵਾਪਸ ਲੈਣ ਦਾ ਵਾਅਦਾ ਕੀਤਾ ਸੀ ਪਰ ਪੰਜ ਸਾਲ ਬੀਤ ਜਾਣ ਬਾਵਜੂਦ ਕੇਸ ਅਜੇ ਵੀ ਚੱਲ ਰਹੇ ਹਨ | ਸਮਾਰਟ ਮੀਟਰਾਂ, ਬਿਜਲੀ ਸੋਧ ਬਿਲ ਅਤੇ ਪ੍ਰੀ-ਪੇਡ ਸਕੀਮ ਰਾਹੀਂ ਬਿਜਲੀ ਨੂੰ ਕਾਰਪੋਰੇਟ ਦੇ ਹਵਾਲੇ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ | ਇਸ ਮੌਕੇ ਗੋਰਾ ਸਿੰਘ ਰਾਏਸਰ, ਕਾਲਾ ਸਿੰਘ ਰਾਏਸਰ , ਸੰਦੀਪ ਸਿੰਘ ਸੋਨੀ ਦੱਧਾਹੂਰ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨਾ ਕਿਸਾਨ ਦੀ ਮਜਬੂਰੀ ਹੈ | ਸਤਪਾਲ ਸਿੰਘ ਸਹਿਜੜਾ ਅਤੇ ਜੱਗਾ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਕਾਰਪੋਰੇਟ-ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਦੇ ਵਧਦੇ ਪ੍ਰਭਾਵ ਨੇ ਮਿਹਨਤਕਸ਼ ਵਰਗ ਦੀ ਜ਼ਿੰਦਗੀ ਮੁਸ਼ਕਲ ਬਣਾ ਦਿੱਤੀ ਹੈ | ਟ ਕੀਤਾ ਕਿ 26 ਨਵੰਬਰ ਦਾ ਚੰਡੀਗੜ੍ਹ ਧਰਨਾ ਸਰਕਾਰਾਂ ਨੂੰ ਵਾਅਦੇ ਪੂਰੇ ਕਰਵਾਉਣ ਅਤੇ ਕਿਸਾਨਾਂ 'ਤੇ ਹੋ ਰਹੇ ਜ਼ੁਲਮਾਂ ਦਾ ਜਵਾਬ ਹੋਵੇਗਾ ਅਤੇ ਇਸ ਲਈ ਸਮੂਹ ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ |

ਪਿਛਲੀ ਖ਼ਬਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ 'ਆਪ' ਆਗੂ ਹਰਿੰਦਰ ਦਾਸ ਤੋਤਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਦਿਵਿਆਂਗਜਨਾ ਦੀ ਭਲਾਈ ਦੇ ਖੇਤਰ ਵਿਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਮੰਗੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।