03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ 'ਚ ਜੇਤੂ ਵਿਦਿਆਰਥਣ ਹਰਦੀਪ ਕੌਰ ਮਹਿਲ ਖ਼ੁਰਦ ਦਾ ਸਨਮਾਨ <br/>

ਵਿਦਿਆਰਥਣ ਹਰਜੀਤ ਕੌਰ ਮਹਿਲ ਖ਼ੁਰਦ ਨੂੰ ਸਨਮਾਨਿਤ ਕਰਨ ਸਮੇਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ, ਕੁਲਦੀਪ ਸਿੰਘ ਕਮਲ, ਰਾਜਿੰਦਰਪਾਲ ਸਿੰਘ | ਤਸਵੀਰ : ਅਵਤਾਰ ਸਿੰਘ ਅਣਖੀ <br/> 22-11-2025
ਮਹਿਲ ਕਲਾਂ, 21 ਨਵੰਬਰ (ਅਵਤਾਰ ਸਿੰਘ ਅਣਖੀ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਵਿਚੋਂ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਵਿਦਿਆਰਥਣ ਹਰਦੀਪ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰ ਕੇ ਮਾਪਿਆਂ, ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮਾਣਮੱਤੀ ਪ੍ਰਾਪਤੀ ਲਈ ਹੈੱਡਮਾਸਟਰ ਕੁਲਦੀਪ ਸਿੰਘ ਕਮਲ, ਜ਼ਿਲ੍ਹਾ ਨੋਡਲ ਅਫ਼ਸਰ ਰਜਿੰਦਰਪਾਲ ਸਿੰਘ ਨੇ ਜੇਤੂ ਵਿਦਿਆਰਥਣ ਹਰਦੀਪ ਕੌਰ ਮਹਿਲ ਖ਼ੁਰਦ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਅਜਿਹੇ ਹੋਣਹਾਰ ਵਿਦਿਆਰਥੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਬਣਦੇ ਹਨ | ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਵਧੇਰੇ ਲਗਨ ਮਿਹਨਤ ਨਾਲ ਬੁਲੰਦੀਆਂ ਨੂੰ ਛੂਹਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਪਿੰਡ ਚੀਮਾ ਦੇ ਸਾਬਕਾ ਪੰਚ ਬਲਦੇਵ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਲਵਾਈ ਹਾਜ਼ਰੀ <br/> ਅਗਲੀ ਖ਼ਬਰ ਨੋਟਿਸ ਬੋਰਡ 'ਤੇ ਇਤਰਾਜ਼ ਸੰਬੰਧੀ ਨੋਟਿਸ ਨਾ ਲਗਾਉਣ ਅਤੇ ਨਕਸ਼ਾ ਨਾ ਦੇਣ 'ਤੇ ਕੌਂਸਲਰਾਂ ਨੇ ਜਤਾਇਆ ਇਤਰਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।